ਪੰਜਾਬ ਤੇ ਚੰਡੀਗੜ੍ਹ ‘ਚ ਹੋਰ ਪਵੇਗੀ ਕੜਾਕੇ ਦੀ ਠੰਡ, ਮੌਸਮ ਵਿਭਾਗ ਮੁਤਾਬਕ ਅੱਜ ਇਨ੍ਹਾਂ ਜ਼ਿਲਿਆਂ ‘ਚ ਮੀਂਹ ਦਾ ਅਲਰਟ !

0
746

ਚੰਡੀਗੜ੍ਹ, 9 ਜਨਵਰੀ | ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸੀਤ ਲਹਿਰ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਦੋਵਾਂ ਸੂਬਿਆਂ ਸਮੇਤ ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ।

Looking through the fogਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।ਹਰਿਆਣਾ ਦੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਨੂਹ, ਫਰੀਦਾਬਾਦ ਅਤੇ ਪਲਵਲ ਵਿਚ ਵੀ ਮੀਂਹ ਦੀ 25 ਫੀਸਦੀ ਸੰਭਾਵਨਾ ਹੈ।

Upcoming rains in Punjab to pull deficiency figures down, Cold Day conditions likely | Skymet Weather Services

ਮੌਸਮ ਵਿਭਾਗ ਨੇ ਹਿਮਾਚਲ ਦੇ ਸ਼ਿਮਲਾ, ਚੰਬਾ, ਕਿਨੌਰ, ਲਾਹੌਲ-ਸਪੀਤੀ ਵਿਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪੂਰੇ ਸੂਬੇ ਵਿਚ ਪੀਲੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਹੈ। ਸੋਮਵਾਰ ਸ਼ਾਮ ਨੂੰ ਪੰਜਾਬ ਦਾ ਤਾਪਮਾਨ ਆਮ ਨਾਲੋਂ 9.2 ਡਿਗਰੀ ਘੱਟ ਦਰਜ ਕੀਤਾ ਗਿਆ, ਜਦਕਿ ਹਰਿਆਣਾ ਦਾ ਤਾਪਮਾਨ ਆਮ ਨਾਲੋਂ 5.3 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 2.4 ਡਿਗਰੀ ਘੱਟ ਸੀ।

ਵੇਖੋ ਵੀਡੀਓ

https://www.facebook.com/punjabibulletinworld/videos/334739786143919

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)