ਚੰਡੀਗੜ੍ਹ, 19 ਜਨਵਰੀ | ਪੰਜਾਬ, ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿਚ ਕੜਾਕੇ ਦੀ ਸਰਦੀ ਪੈ ਰਹੀ ਹੈ। ਕੱਲ ਨੂੰ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ। ਪੰਜਾਬ ਦੇ ਨਾਲ ਹਰਿਆਣਾ ਵਿਚ ਵੀ ਧੁੰਦ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਰਿਆਣਾ ਤੇ ਚੰਡੀਗੜ੍ਹ ਵਿਚ ਵਿਜ਼ੀਬਿਲਟੀ 50 ਤੋਂ 200 ਮੀਟਰ ਤੱਕ ਰਹੀ।
ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਮੌਸਮ ਜ਼ਿਆਦਾ ਖਰਾਬ ਰਹੇਗਾ। ਇਥੇ ਸਵੇਰੇ ਧੁੰਦ ਰਹੇਗੀ ਪਰ ਦੁਪਹਿਰ ਤੱਕ ਧੁੱਪ ਨਿਕਲਣ ਦੀਆਂ ਸੰਭਾਵਨਾਵਾਂ ਹਨ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ,ਬਠਿੰਡਾ, ਬਰਨਾਲਾ ਤੇ ਮਾਨਸਾ ਵਿਚ ਓਰੇਂਜ ਅਲਰਟ ਹੈ।
ਪੰਜਾਬ ਵਿਚ ਬੀਤੇ 50 ਸਾਲਾਂ ਵਿਚ ਇੰਨੀ ਠੰਡ ਨਹੀਂ ਦੇਖੀ ਗਈ। ਜ਼ਿਆਦਾਤਰ ਤਾਪਮਾਨ ਆਮ ਨਾਲੋਂ 7 ਤੋਂ 9 ਡਿਗਰੀ ਤੱਕ ਘੱਟ ਦਰਜ ਕੀਤਾ ਗਿਆ। ਧੁੰਦ ਦਾ ਅਸਰ ਰਹੇਗਾ ਤੇ ਰਾਤ ਦੇ ਤਾਪਮਾਨ ਵਿਚ ਵੀ ਗਿਰਾਵਟ ਹੋਵੇਗੀ। ਇਸੇ ਤਰ੍ਹਾਂ ਹਰਿਆਣਾ ਵਿਚ ਵੀ 16 ਜ਼ਿਲ੍ਹਿਆਂ ਵਿਚ ਮੌਸਮ ਖਰਾਬ ਰਹੇਗਾ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ ਵਿਚ ਸੰਘਣੇ ਕੋਹਰੇ-ਕੋਲਡ ਡੇ ਦਾ ਓਰੇਂਜ ਅਲਰਟ ਤੇ ਦੂਜੇ ਪਾਸੇ ਹਿਸਾਰ, ਫਤਿਆਬਾਦ, ਸਿਰਸਾ, ਪਾਣੀਪਤ, ਸੋਨੀਪਤ, ਫਰੀਦਾਬਾਦ, ਮੇਵਾਤ, ਗੁਰੂਗ੍ਰਾਮ, ਰੇਵਾੜੀ, ਮਹਿੰਦਰਗੜ੍ਹ, ਯਮੁਨਾਨਗਰ ਤੇ ਪੰਚਕੂਲਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਹਿਮਾਚਲ ਤੇ ਜੰਮੂ-ਕਸ਼ਮੀਰ ਦੇ ਉੱਪਰੀ ਹਿੱਸਿਆਂ ਵਿਚ ਹੋਈ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਹੋਇਆ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)