ਚੰਡੀਗੜ੍ਹ, 11 ਅਕਤੂਬਰ | ਪੰਜਾਬ ਦੇ ਮੌਸਮ ਵਿਚ ਬਦਲਾਅ ਲਗਾਤਾਰ ਜਾਰੀ ਹੈ। ਕਈ ਜ਼ਿਲ੍ਹਿਆਂ ਵਿਚ ਪਿਛਲੇ 2 ਦਿਨਾਂ ਤੋਂ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਸਵੇਰ ਅਤੇ ਰਾਤ ਦੇ ਤਾਪਮਾਨ ਵਿਚ ਗਿਰਾਵਟ ਦੇਖਣ ਨੂੰ ਮਿਲੀ। ਲੋਕਾਂ ਨੇ ਹਲਕੀ ਠੰਡ ਮਹਿਸੂਸ ਕੀਤੀ।
ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਮੌਸਮ ‘ਚ ਵੀ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ 14, 15 ਤੇ 16 ਅਕਤੂਬਰ ਨੂੰ ਮੌਸਮ ਫਿਰ ਤੋਂ ਬਦਲ ਜਾਵੇਗਾ ਅਤੇ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੀਂਹ ਕਾਰਨ ਜਿੱਥੇ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਕਮੀ ਆਈ ਹੈ, ਉੱਥੇ ਹੀ ਹਵਾ ਵਿਚ ਫੈਲ ਰਹੇ ਪ੍ਰਦੂਸ਼ਣ ਤੋਂ ਵੀ ਕੁਝ ਰਾਹਤ ਮਿਲੀ ਹੈ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਪੰਜਾਬ ਵਿਚ 14 ਤੋਂ 16 ਅਕਤੂਬਰ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣ ਦਾ ਵੀ ਅਨੁਮਾਨ ਹੈ।