ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

0
1270

ਜਲੰਧਰ/ਲੁਧਿਆਣਾ, 8 ਅਕਤੂਬਰ | ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ਵਿਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਮੁਕਤਸਰ, ਤਰਨਤਾਰਨ, ਗੁਰਦਾਸਪੁਰ, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ, ਫ਼ਾਜ਼ਿਲਕਾ, ਪਠਾਨਕੋਟ ਵਿਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਬਿਜਲੀ ਤੇ ਤੂਫਾਨ ਦਾ ਅਲਰਟ ਵੀ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 10 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਉਸ ਤੋਂ ਬਾਅਦ ਮੌਸਮ ਸਾਫ਼ ਰਹੇਗਾ। ਚੰਡੀਗੜ੍ਹ ਵਿਚ ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।