CRPF ‘ਚ 1.30 ਲੱਖ ਅਸਾਮੀਆਂ ‘ਤੇ ਹੋਵੇਗੀ ਭਰਤੀ, 10ਵੀਂ, 12ਵੀਂ ਲਈ ਨੌਕਰੀ ਦਾ ਮੌਕਾ, ਇੰਨੀ ਮਿਲੇਗੀ ਤਨਖਾਹ

0
546

CRPF Recruitment 2023 : ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਵਿਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਆਉਣ ਵਾਲੀ ਹੈ। ਇਸ ਲਈ ਗ੍ਰਹਿ ਮੰਤਰਾਲੇ ਨੇ CRPF (CRPF Recruitment 2023) ਵਿਚ 1.30 ਲੱਖ ਕਾਂਸਟੇਬਲ (ਜਨਰਲ ਡਿਊਟੀ) ਦੀਆਂ ਅਸਾਮੀਆਂ ਦੀ ਭਰਤੀ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਵਿੱਚ ਸਿੱਧੀ ਭਰਤੀ ਰਾਹੀਂ ਲੈਵਲ-3 ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਇਸ ਦੀ ਵਿਸਤ੍ਰਿਤ ਨੋਟੀਫਿਕੇਸ਼ਨ ਛੇਤੀ ਹੀ CRPF ਦੀ ਅਧਿਕਾਰਤ ਵੈੱਬਸਾਈਟ crpf.gov.in ‘ਤੇ ਜਾਰੀ ਕੀਤੀ ਜਾਵੇਗੀ।

ਮੰਤਰਾਲੇ ਵੱਲੋਂ ਜਾਰੀ ਨੋਟਿਸ ਅਨੁਸਾਰ ਕੁੱਲ 129929 ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਵਿੱਚੋਂ 125262 ਅਸਾਮੀਆਂ ਪੁਰਸ਼ ਉਮੀਦਵਾਰਾਂ ਲਈ ਹਨ ਅਤੇ 4467 ਅਸਾਮੀਆਂ ਮਹਿਲਾ ਉਮੀਦਵਾਰਾਂ ਲਈ ਹਨ। ਕਾਂਸਟੇਬਲ ਦੇ ਅਹੁਦੇ ਉਤੇ ਭਰਤੀ ਲਈ ਸਾਬਕਾ ਅਗਨੀਵਰਾਂ ਲਈ 10 ਪ੍ਰਤੀਸ਼ਤ ਅਸਾਮੀਆਂ ਰਾਖਵੀਆਂ ਹੋਣਗੀਆਂ।

CRPF ਭਰਤੀ ਲਈ ਯੋਗਤਾ ਦੇ ਮਾਪਦੰਡ

ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਕੇਂਦਰ ਸਰਕਾਰ ਜਾਂ ਰਾਜ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਬੋਰਡ ਜਾਂ ਯੂਨੀਵਰਸਿਟੀ ਤੋਂ ਮੈਟ੍ਰਿਕ ਜਾਂ ਇਸ ਦੇ ਬਰਾਬਰ ਦੀ ਪ੍ਰੀਖਿਆ ਪਾਸ ਕੀਤੀ ਹੋਣੀ ਚਾਹੀਦੀ ਹੈ ਜਾਂ ਸਾਬਕਾ ਫੌਜੀ ਕਰਮਚਾਰੀਆਂ ਦੇ ਮਾਮਲੇ ਵਿੱਚ ਇਸ ਦੇ ਬਰਾਬਰ ਦੀ ਆਰਮੀ ਯੋਗਤਾ ਹੋਣੀ ਚਾਹੀਦੀ ਹੈ।

ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਦੀ ਉਮਰ ਹੱਦ 18 ਤੋਂ 23 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਮੀਦਵਾਰਾਂ ਦੀ ਚੋਣ ਸਰੀਰਕ ਕੁਸ਼ਲਤਾ ਟੈਸਟ, ਮੈਡੀਕਲ ਟੈਸਟ ਅਤੇ ਲਿਖਤੀ ਟੈਸਟ ਰਾਹੀਂ ਕੀਤੀ ਜਾਵੇਗੀ। ਉਮੀਦਵਾਰਾਂ ਨੂੰ ਅਗਲੀ ਪ੍ਰਕਿਰਿਆ ਲਈ ਸਰੀਰਕ ਕੁਸ਼ਲਤਾ ਟੈਸਟ ਅਤੇ ਲਿਖਤੀ ਟੈਸਟ ਪਾਸ ਕਰਨਾ ਹੋਵੇਗਾ।

ਜਿਹੜੇ ਉਮੀਦਵਾਰ ਕਾਂਸਟੇਬਲਾਂ ਦੀਆਂ ਅਸਾਮੀਆਂ ‘ਤੇ ਚੁਣੇ ਗਏ ਹਨ ਅਤੇ 2 ਸਾਲਾਂ ਦੀ ਪ੍ਰੋਬੇਸ਼ਨ ਮਿਆਦ ਨੂੰ ਪਾਰ ਕਰਦੇ ਹਨ, ਉਨ੍ਹਾਂ ਨੂੰ 21700 ਰੁਪਏ ਤੋਂ 69100 ਰੁਪਏ ਦੀ ਤਨਖਾਹ ਦਿੱਤੀ ਜਾਵੇਗੀ।