ਮੂਸੇਵਾਲਾ ਦੇ ਕਾਤਲਾਂ ਦਾ ਐਨਕਾਊਂਟਰ ਕਰਨ ਵਾਲੇ ਇਨ੍ਹਾਂ  ਪੁਲਿਸ ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

0
356

ਚੰਡੀਗੜ੍ਹ, 25 ਜਨਵਰੀ| 26 ਜਨਵਰੀ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਟੀਮ ਨੂੰ ਪ੍ਰੈਜ਼ੀਡੈਂਟ ਮੈਡਲ ਫਾਰ ਗੈਲੈਂਟਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਇਹ ਚੌਥਾ ਰਾਸ਼ਟਰਪਤੀ ਮੈਡਲ ਮਿਲਣ ਜਾ ਰਿਹਾ ਹੈ।

ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਐਨਕਾਊਂਟਰ ਕੇਸ ਵਿੱਚ ਇਹ ਐਵਾਰਡ ਦਿੱਤਾ ਜਾ ਰਿਹਾ ਹੈ।