ਜਲੰਧਰ, 23 ਅਕਤੂਬਰ | ਜਲੰਧਰ ਦੇ ਲੋਕਾਂ ਲਈ ਅਹਿਮ ਖਬਰ ਹੈ। ਜੇਕਰ ਤੁਸੀਂ ਆਪਣੇ ਘਰ ਤੋਂ ਬਾਹਰ ਨਿਕਲ ਰਹੇ ਹੋ ਤਾਂ ਸਾਵਧਾਨ ਰਹੋ ਕਿਉਂਕਿ ਤੁਹਾਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਾਣਕਾਰੀ ਅਨੁਸਾਰ ਸ਼ਾਸਤਰੀ ਮਾਰਕੀਟ ਤੋਂ ਰੇਲਵੇ ਸਟੇਸ਼ਨ, ਨਹਿਰੂ ਗਾਰਡਨ ਰੋਡ, ਲਾਡੋਵਾਲੀ ਰੋਡ ਨੂੰ ਪੁਲਿਸ ਨੇ ਬੰਦ ਕਰ ਦਿੱਤਾ ਹੈ। ਜਦੋਂ ਕਿ ਬੀ.ਐਮ.ਸੀ. ਚੌਕ, ਏ.ਪੀ.ਜੇ. ਸਕੂਲ ਰੋਡ ’ਤੇ ਭਾਰੀ ਟ੍ਰੈਫਿਕ ਜਾਮ ਲੱਗਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋਂ ਤੱਕ ਕਿ ਏ.ਪੀ.ਜੀ. ਰੋਡ ਤੋਂ ਗੁਰੂ ਨਾਨਕ ਮਿਸ਼ਨ ਚੌਕ ਵਲ ਸੜਕ ਦਾ ਨਿਰਮਾਣ ਨਾ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਅਜਿਹੀ ਸਥਿਤੀ ਵਿਚ ਵਾਹਨਾਂ ਨੂੰ ਹੋਰ ਰੂਟਾਂ ਵੱਲ ਮੋੜਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਜਲੰਧਰ ਦੌਰੇ ‘ਤੇ ਹਨ, ਜਿਸ ਕਾਰਨ ਪੁਲਿਸ ਵਲੋਂ ਸਖਤ ਪ੍ਰਬੰਧ ਕੀਤੇ ਗਏ ਹਨ।
(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)