ਜਲੰਧਰ . ਰੱਖੜੀ ਵਾਲੇ ਦਿਨਾਂ ਹਲਵਾਈ ਆਪਣੀ ਦੁਕਾਨਾਂ ਖੋਲ੍ਹ ਸਕਦੇ ਹਨ ਤੇ ਬੱਸਾਂ ਵਾਲੇ ਬੱਸਾਂ ਵੀ ਚਲਾ ਸਕਦੇ ਨੇ। ਇਹ ਫੈਸਲਾ ਸਰਕਾਰ ਨੇ ਇਸ ਕਰਕੇ ਲਿਆ ਕਿਉਂਕਿ ਇਸ ਦਿਨ ਰੱਖੜੀ ਦਾ ਤਿਉਹਾਰ ਹੈ। ਐਤਵਾਰ ਨੂੰ ਜ਼ਰੂਰੀ ਵਸਤਾਂ ਦੀ ਚੀਜਾਂ ਨੂੰ ਛੱਡ ਕੇ ਬਾਕੀ ਸਭ ਸੰਪੂਰਨ ਬੰਦ ਰਹਿੰਦਾ ਹੈ ਪਰ ਰੱਖੜੀ ਵਾਲੇ ਦਿਨ ਐਤਵਾਰ ਹੈ ਉਸ ਦਿਨਾਂ ਹਲਵਾਈ ਦੀਆਂ ਦੁਕਾਨਾਂ ਤੇ ਬੱਸਾਂ ਵਾਲਿਆਂ ਨੂੰ ਛੂਟ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਇਸ ਅਪੀਲ ਨੂੰ ਪ੍ਰਵਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਬਾਕੀ ਦਿਨਾਂ ਵਾਂਗ 2 ਤੇ 3 ਅਗਸਤ ਨੂੰ ਸਮਾਜਿਕ ਦੂਰੀ ਅਤੇ ਹੋਰ ਨੇਮਾਂ ਦੀ ਪਾਲਣਾ ਕਰਨੀ ਹੋਵੇਗੀ।
ਰੱਖੜੀ ਦੇ ਤਿਉਹਾਰ ਵਾਲੇ ਦਿਨ ਅੰਤਰ-ਰਾਜੀ ਬੱਸਾਂ ਚਲਾਉਣ ਦੇ ਜਲੰਧਰ ਤੋਂ ਰਾਜੇਸ਼ ਕੁਮਾਰ ਵਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਜਿੱਥੋਂ ਤੱਕ ਪੰਜਾਬ ਦਾ ਸਵਾਲ ਹੈ, ਇੱਥੇ ਬੱਸਾਂ ਚਲਾਉਣ ’ਤੇ ਅਜਿਹੀ ਕੋਈ ਬੰਦਿਸ਼ ਨਹੀਂ ਹੈ ਪਰ ਬਾਕੀ ਸੂਬਿਆਂ ਵਿੱਚ ਅਜਿਹੀਆਂ ਰੋਕਾਂ ਹੋ ਸਕਦੀਆਂ ਹਨ।