ਚੰਡੀਗੜ੍ਹ| ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿੰਗ ਨੇ ਕੇਂਦਰੀ ਖੁਫੀਆ ਏਜੰਸੀਆ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੂਜੇ ਦਿਨ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿਚ ਲੱਗੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਹਨ। ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 5 ਮੈਂਬਰਾਂ ਦਾ ਇਹ ਗਿਰੋਹ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਵਿੱਚ ਬੈਠੇ ਉਸਦੇ ਸਾਥੀ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਇਨ੍ਹਾਂ ਕੋਲੋਂ ਦੋ ਵਿਦੇਸ਼ੀ ਪਿਸਤੌਲ ਵੀ ਬਰਾਮਦ ਹੋਏ ਹਨ। ਜਿਸ ਨਾਲ ਇਹ ਅੱਤਵਾਦੀ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਟਾਰਗੈੱਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ ਸਨ।

ਡੀਜੀਪੀ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਮਰੀਕਾ ਤੋਂ ਫੰਡਿੰਗ ਹੋ ਰਹੀ ਸੀ। ਜਿਸ ਦੇ ਲਈ ਪੁਲਿਸ ਕੋਲ ਪੁਖਤਾ ਸਬੂਤ ਹਨ। ਜਿਸ ਤੋਂ ਬਾਅਦ ਪੁਲਿਸ ਨੇ ਐਸਐਸਓਸੀ ਅੰਮ੍ਰਿਤਸਰ ਵਿਖੇ ਮੁਲਾਜ਼ਮਾਂ ਖਿਲਾਫ UAPA ਦੇ ਤਹਿਤ ਐਫਆਈਆਰ ਰਜਿਸਟਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।