<p><strong>ਤਰਨਤਾਰਨ &vert;<&sol;strong> ਚੋਰਾਂ ਅਤੇ ਲੁਟੇਰਿਆਂ ਦਾ ਆਤੰਕ ਲਗਾਤਾਰ ਵੱਧਦਾ ਜਾ ਰਿਹਾ ਹੈ। ਚੋਰ ਬਿਨਾਂ ਕਿਸੇ ਡਰ ਦੇ ਲਗਾਤਾਰ ਵਾਰਦਾਤਾਂ ਕਰ ਰਹੇ ਹਨ। ਜਿਥੇ ਤਿੰਨ-ਚਾਰ ਦਿਨ ਪਹਿਲਾਂ ਚੋਰਾਂ ਨੇ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਸੀ&comma; ਉਥੇ ਹੀ ਹੁਣ ਤਾਜ਼ਾ ਮਾਮਲਾ ਇੱਥੋਂ ਦੇ ਫਤਿਹਾਬਾਦ ਕਸਬੇ ਦੇ ਸਰਦਾਰਾ ਮੁਹੱਲੇ ਤੋਂ ਸਾਹਮਣੇ ਆਇਆ ਹੈ।<&sol;p>&NewLine;<p>ਇਥੋਂ ਦੀ ਪੁਲਿਸ ਚੌਕੀ ਤੋਂ ਮਹਿਜ਼ ਚਾਰ ਸੌ ਮੀਟਰ ਦੀ ਦੂਰੀ ’ਤੇ ਸਥਿਤ ਇਕ ਮਹਿਲਾ ਜੱਜ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਅਤੇ ਘਰ &&num;8216&semi;ਚ ਰੱਖੇ ਕਰੀਬ 35 ਲੱਖ ਰੁਪਏ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ ਹਾਲਾਂਕਿ ਇਹ ਸਾਰੀ ਘਟਨਾ ਘਰ ਦੇ ਸੀ&period;ਸੀ&period;ਟੀ&period;ਵੀ&period; ਕੈਮਰੇ &&num;8216&semi;ਚ ਕੈਦ ਹੋ ਗਈ । ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।<&sol;p>&NewLine;<p>ਤਰਨਤਾਰਨ ਦੇ ਕਸਬਾ ਫਤਿਹਾਬਾਦ ਦੇ ਸਰਦਾਰਾ ਮੁਹੱਲੇ ਦੇ ਰਹਿਣ ਵਾਲੇ ਡਾਕਟਰ ਰਾਹੁਲ ਸਿੰਘ ਜੋਸਨ ਨੇ ਦੱਸਿਆ ਕਿ ਉਸ ਦੀ ਪਤਨੀ ਪ੍ਰਨੀਤ ਕੌਰ ਜੱਜ ਹੈ ਅਤੇ ਉਸ ਦੇ ਪਿਤਾ ਡਾਕਟਰ ਹਨ। ਉਸ ਦੇ ਪਿਤਾ ਡਾਕਟਰ ਬਲਬੀਰ ਸਿੰਘ ਕਲੀਨਿਕ &&num;8216&semi;ਤੇ ਗਏ ਹੋਏ ਸੀ । ਕੱਲ ਦੁਪਹਿਰ 12 ਵਜੇ ਦੇ ਕਰੀਬ ਘਰ ਦਾ ਮੁੱਖ ਗੇਟ ਟੱਪ ਕੇ ਚੋਰ ਅੰਦਰ ਦਾਖ਼ਲ ਹੋਏ ਅਤੇ ਉਨ੍ਹਾਂ ਦਾ ਇਕ ਸਾਥੀ ਬਾਈਕ ’ਤੇ ਘਰ ਦੇ ਬਾਹਰ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਤੋਂ ਬਾਅਦ ਉਹ ਘਰ ਦੇ ਕਮਰਿਆਂ &&num;8216&semi;ਚ ਪਹੁੰਚਣ ਲਈ ਕਮਰੇ ਦਾ ਦਰਵਾਜ਼ਾ ਤੋੜ ਕੇ ਲਾਕਰ ਰੂਮ &&num;8216&semi;ਚ ਪਹੁੰਚ ਜਾਂਦੇ ਹਨ&comma; ਜਿੱਥੇ ਉਹ ਅਲਮਾਰੀ &&num;8216&semi;ਚੋਂ ਸਾਰੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਜਾਂਦੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;<p>ਉਧਰ ਮਾਮਲੇ ਦੀ ਜਾਂਚ ਕਰ ਰਹੇ ਸਬੰਧਤ ਪੁਲਿਸ ਚੌਕੀ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ&comma; ਸੀਸੀਟੀਵੀ ਫੁਟੇਜ ਵੀ ਹਾਸਲ ਕਰ ਲਈ ਗਈ ਹੈ ਅਤੇ ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;