ਜਲੰਧਰ, 26 ਦਸੰਬਰ | ਜਲੰਧਰ ਦੇ ਮਾਡਲ ਹਾਊਸ ਚੌਕ ਸਥਿਤ ਸ਼੍ਰੀ ਮਾਤਾ ਵੈਸ਼ਨੋ ਦੇਵੀ ਮੰਦਿਰ ‘ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਮੰਦਰ ਦੇ ਅੰਦਰੋਂ ਗੋਲਕ ਦੇ ਪੈਸੇ, ਸੀਸੀਟੀਵੀ ਅਤੇ ਡੀਵੀਆਰ ਚੋਰੀ ਕਰਕੇ ਲੈ ਗਏ। ਥਾਣਾ ਭਾਰਗਵ ਕੈਂਪ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਤੋਂ ਬਾਅਦ ਪੁਜਾਰੀ ਨੇ ਤੁਰੰਤ ਮੰਦਿਰ ਕਮੇਟੀ ਨੂੰ ਮਾਮਲੇ ਦੀ ਸੂਚਨਾ ਦਿੱਤੀ। ਦਾਨ ਬਾਕਸ ਦੀ ਚੈਕਿੰਗ ਕਰਨ ‘ਤੇ ਪਤਾ ਲੱਗਾ ਕਿ ਚੋਰਾਂ ਨੇ ਮੰਦਿਰ ਅੰਦਰੋਂ ਕਰੀਬ 45 ਹਜ਼ਾਰ ਰੁਪਏ ਦਾ ਚੜ੍ਹਾਵਾ ਚੋਰੀ ਕਰ ਲਿਆ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੰਡਿਤ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।