ਲੁਧਿਆਣਾ ‘ਚ ਚੋਰਾਂ ਨੇ ਡਾਕਟਰ ਦੇ ਘਰ ਨੂੰ ਬਣਾਇਆ ਨਿਸ਼ਾਨਾ, 25 ਲੱਖ ਤੇ ਸੋਨੇ ਦੇ ਗਹਿਣਿਆਂ ‘ਤੇ ਕੀਤਾ ਹੱਥ ਸਾਫ

0
749

ਲੁਧਿਆਣਾ | ਰਾਏਕੋਟ ਕਸਬੇ ਦੇ ਪਿੰਡ ਮੋਤੀ ਜੱਟਾਂ ਵਿੱਚ ਦੇਰ ਰਾਤ ਚੋਰਾਂ ਨੇ ਇੱਕ ਡਾਕਟਰ ਦੇ ਘਰ ਨੂੰ ਨਿਸ਼ਾਨਾ ਬਣਾਇਆ। ਚੋਰ ਉਥੋਂ 25 ਲੱਖ ਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਫੜੇ ਜਾਣ ਤੋਂ ਬਚਣ ਲਈ ਚੋਰ ਉਥੋਂ ਸੀਸੀਟੀਵੀ ਦੀ ਡੀਵੀਆਰ ਵੀ ਚੋਰੀ ਕਰ ਕੇ ਲੈ ਗਏ।

ਡਾਕਟਰ ਦਾ ਕਹਿਣਾ ਹੈ ਕਿ ਨਕਦੀ ਉਸ ਦੇ ਰਿਸ਼ਤੇਦਾਰ ਦੀ ਹੈ। ਜਦੋਂ ਚੋਰੀ ਦੀ ਘਟਨਾ ਵਾਪਰੀ ਤਾਂ ਪਰਿਵਾਰ ਦੇ ਮੈਂਬਰ ਬਰਨਾਲਾ ਗਏ ਹੋਏ ਸਨ। ਇਸ ਦੇ ਨਾਲ ਹੀ ਡਾਕਟਰ ਦਾ ਪਿਸਤੌਲ ਅਤੇ ਇੱਕ ਪਰਸ ਵੀ ਅਲਮੀਰਾ ਵਿੱਚ ਰੱਖਿਆ ਹੋਇਆ ਸੀ, ਜਿੱਥੋਂ ਚੋਰਾਂ ਨੇ ਨਕਦੀ ਅਤੇ ਗਹਿਣੇ ਚੋਰੀ ਕਰ ਲਏ। ਚੋਰਾਂ ਨੇ ਉਨ੍ਹਾਂ ਨੂੰ ਹੱਥ ਤੱਕ ਨਹੀਂ ਲਾਇਆ।

ਡਾਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਸੋਮਵਾਰ ਨੂੰ ਬਰਨਾਲਾ ਵਿਖੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਿਆ ਸੀ। ਜਦੋਂ ਉਹ ਵਾਪਸ ਆਇਆ ਤਾਂ ਘਰ ਦੇ ਮੁੱਖ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਅੰਦਰ ਚੀਜ਼ਾਂ ਖਿੱਲਰੀਆਂ ਪਈਆਂ ਸਨ, ਜਿਸ ਤੋਂ ਬਾਅਦ ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਡਾਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਗਰਾਊਂਡ ਫਲੋਰ ’ਤੇ ਕਲੀਨਿਕ ਚਲਾਉਂਦਾ ਹੈ। ਉਸ ਦੇ ਪਿੱਛੇ ਤੋਂ ਕਲੀਨਿਕ ਦਾ ਸਟਾਫ ਮੁੱਖ ਗੇਟ ਨੂੰ ਤਾਲਾ ਲਾ ਕੇ ਚਲਾ ਗਿਆ। ਅਲਮੀਰਾ ‘ਚੋਂ 25 ਲੱਖ ਦੀ ਨਕਦੀ ਅਤੇ 80 ਗ੍ਰਾਮ ਸੋਨੇ ਦੇ ਗਹਿਣੇ ਗਾਇਬ ਸਨ।
ਮਾਮਲੇ ਦੀ ਜਾਂਚ ਕਰ ਰਹੀ ਸਬ-ਇੰਸਪੈਕਟਰ ਜਸਪ੍ਰੀਤ ਕੌਰ ਨੇ ਦੱਸਿਆ ਕਿ 2 ਮੁਲਜ਼ਮ ਘਰ ਦੇ ਨੇੜੇ ਲੱਗੇ ਇੱਕ ਹੋਰ ਸੀਸੀਟੀਵੀ ਵਿੱਚ ਕੈਦ ਹੋ ਗਏ ਹਨ। ਪੁਲਿਸ ਮੁਲਜ਼ਮਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਅਣਪਛਾਤੇ ਮੁਲਜ਼ਮਾਂ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ।