ਜਲੰਧਰ ਵਿੱਚ ਕੋਰੋਨਾ ਕਾਰਨ ਤੀਜੀ ਮੌਤ, ਪੰਜਾਬ ਚ ਮੌਤਾਂ ਦੀ ਗਿਣਤੀ ਵੱਧ ਕੇ ਹੋਈ 18

    0
    2464

    ਜਲੰਧਰ. ਬਸਤੀ ਗੁਜਾੰ ਦੇ ਇੱਕ 48 ਸਾਲਾ ਪ੍ਰਵਾਸੀ ਦੀ ਕੋਰੋਨਾ ਨਾਲ ਮੌਤ ਹੋ ਗਈ। ਅੱਜ ਸਵੇਰੇ ਉਸ ਦੀ ਮੌਤ ਹੋਈ ਸੀ ਅਤੇ ਦੁਪਿਹਰ ਨੂੰ ਉਸ ਦੀ ਟੈਸਟ ਰਿਪੋਰਟ ਕੋਰੋਨਾ ਪਾਜ਼ੀਟਿਵ ਸਾਹਮਣੇ ਆਈ। ਜਲੰਧਰ ਵਿੱਚ ਹੁਣ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 3 ਹੋ ਗਈ ਹੈ, ਜਦਕਿ ਮਰੀਜ਼ਾਂ ਦੀ ਕੁੱਲ ਗਿਣਤੀ 64 ਹੋ ਗਈ ਹੈ।

    ਮਰੀਜ਼ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਸੀ। ਅੱਜ ਸਵੇਰੇ ਉਸਦੀ ਮੌਤ ਹੋਈ। ਮਰੀਜ਼ ਦਾ ਕੋਰੋਨਾ ਦਾ ਨਮੂਨਾ ਲਿਆ ਗਿਆ ਸੀ। ਉਹ ਬਹੁਤ ਬਿਮਾਰ ਸੀ। ਹੁਣ ਉਸਦੀ ਰਿਪੋਰਟ ਬਾਅਦ ਦੁਪਹਿਰ ਆਈ ਹੈ, ਮਰੀਜ਼ ਬਸਤੀ ਗੁਜ਼ਾਂ ਦਾ ਰਹਿਣ ਵਾਲਾ ਹੈ। ਮੂਲ ਰੂਪ ਵਿੱਚ ਮਹਾਰਾਸ਼ਟਰ ਦਾ ਵਸਨੀਕ ਹੈ। ਮਰੀਜ਼ ਦਾ ਨਾਮ ਸਹਿਦੇਵ ਹੈ। ਉਹ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਉਸਦਾ ਸੰਸਕਾਰ ਬਾਅਦ ਦੁਪਹਿਰ ਕਿਸ਼ਨਪੁਰਾ ਸ਼ਮਸ਼ਾਨਘਾਟ ਵਿਖੇ ਕੀਤੇ ਜਾਣਗੇ।

    ਲੋਕਾਂ ਨੂੰ ਪ੍ਰਸ਼ਾਸਨ ਵਲੋਂ ਦਿੱਤੀਆਂ ਹਿਦਾਇਤਾਂ ਦਾ ਪਾਲਣ ਕਰਨ ਦੀ ਅਪੀਲ

    ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।