&NewLine;<p class&equals;"wp-block-paragraph"><strong>ਚੰਡੀਗੜ੍ਹ&vert;&vert; <&sol;strong>ਪੰਜਾਬ ਸਕੂਲ ਸਿੱਖਿਆ ਬੋਰਡ<strong> <&sol;strong>&lpar;ਪੀ&period;ਐੱਸ&period;ਈ&period;ਬੀ&period;&rpar; ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ&nbsp&semi;ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਲੜਕੀਆਂ ਨੇ ਇਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕਰਕੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਨੇ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨਾਂ ਵਿੱਚ ਕਾਮਯਾਬ ਹੋਣ ਲਈ ਅਣਥੱਕ ਮਿਹਨਤ ਤੇ ਲਗਨ ਨਾਲ ਆਪਣਾ ਨਾਮ ਚਮਕਾਇਆ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਹਾਸਲ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;