ਮੁਕੇਰੀਆਂ, 19 ਅਕਤੂਬਰ | ਜਲੰਧਰ-ਪਠਾਨਕੋਟ ਰੋਡ ‘ਤੇ ਮੁਕੇਰੀਆਂ ਨੇੜੇ ਪੰਗਾਲਾ ਵਿਖੇ ਲਗਾਤਾਰ ਦੂਜੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਬੀਤੀ ਰਾਤ ਵੀ ਕਿਸਾਨ ਸੜਕ ’ਤੇ ਧਰਨੇ ’ਤੇ ਬੈਠੇ ਰਹੇ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਅਨਾਜ ਮੰਡੀਆਂ ਵਿਚ ਝੋਨਾ ਨਹੀਂ ਖਰੀਦਿਆ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।
ਕਿਸਾਨਾਂ ਦੀ ਇਸ ਹੜਤਾਲ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ ਪਰ ਪ੍ਰਸ਼ਾਸਨ ਵੱਲੋਂ ਵਾਹਨਾਂ ਨੂੰ ਹੋਰ ਰਸਤਿਆਂ ਤੋਂ ਲੰਘਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਹੜਤਾਲ ਕਾਰਨ ਮੁਕੇਰੀਆਂ ਸ਼ਹਿਰ ਤੇ ਨੇੜਲੇ ਦਸੂਹਾ, ਉਚੀ ਬੱਸੀ ਆਦਿ ਵਿਚ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਕਿਸਾਨਾਂ ਦਾ ਇਹ ਧਰਨਾ ਰਾਤ ਭਰ ਜਾਰੀ ਰਿਹਾ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)