ਇਸ ਸੂਬੇ ਨੇ ਗਾਂ-ਮੱਝ ਦੇ ਦੁੱਧ ‘ਤੇ ਵਧਾਈ MSP, ਡੇਅਰੀ ਕਿਸਾਨ ਕੀਤੇ ਖੁਸ਼, ਜਾਣੋ ਕਿੰਨਾ ਮਿਲੇਗਾ ਨਵਾਂ ਰੇਟ

0
477

ਹਿਮਾਚਲ, 17 ਫਰਵਰੀ | ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਨੀਵਾਰ ਨੂੰ ਆਪਣਾ ਦੂਜਾ ਰਾਜ ਬਜਟ ਪੇਸ਼ ਕਰਦੇ ਹੋਏ ਗਾਂ ਅਤੇ ਮੱਝ ਦੇ ਦੁੱਧ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿਚ ਵਾਧੇ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਸੂਬੇ ਵਿਚ ਵਿੱਤ ਵਿਭਾਗ ਮੁੱਖ ਮੰਤਰੀ ਕੋਲ ਹੈ। ਉਨ੍ਹਾਂ ਕਿਹਾ ਕਿ ਗਾਂ ਦੇ ਦੁੱਧ ‘ਤੇ ਘੱਟੋ-ਘੱਟ ਸਮਰਥਨ ਮੁੱਲ 38 ਰੁਪਏ ਤੋਂ ਵਧਾ ਕੇ 45 ਰੁਪਏ ਪ੍ਰਤੀ ਲੀਟਰ ਅਤੇ ਮੱਝ ਦੇ ਦੁੱਧ ‘ਤੇ 38 ਰੁਪਏ ਤੋਂ ਵਧਾ ਕੇ 55 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਹੀ ਅਜਿਹਾ ਸੂਬਾ ਹੈ, ਜਿਸ ਨੇ ਗਾਂ ਅਤੇ ਮੱਝ ਦੇ ਦੁੱਧ ‘ਤੇ ਘੱਟੋ-ਘੱਟ ਸਮਰਥਨ ਮੁੱਲ ਵਧਾਇਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਨੂੰ ਖੁੱਲ੍ਹੇ ਬਾਜ਼ਾਰ ਵਿਚ ਦੁੱਧ ਦੀ ਵੱਧ ਕੀਮਤ ਮਿਲਦੀ ਹੈ ਤਾਂ ਉਹ ਇਸ ਨੂੰ ਖੁੱਲ੍ਹੇ ਬਾਜ਼ਾਰ ਵਿਚ ਵੇਚਣ ਲਈ ਆਜ਼ਾਦ ਹੋਵੇਗਾ ਅਤੇ ਇਹ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ 1 ਅਪ੍ਰੈਲ 2024 ਤੋਂ ਦੁੱਧ ਉਤਪਾਦਨ ਤੋਂ ਏ.ਪੀ.ਐਮ.ਸੀ. ਕਮੇਟੀ ਘਟਾ ਦਿੱਤੀ ਜਾਵੇਗੀ। ਇਸ ਨਾਲ ਕਮੇਟੀ ਨੂੰ ਫਾਇਦਾ ਹੋਵੇਗਾ।