ਚੰਡੀਗੜ੍ਹ। ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਵਿੱਚ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) ਵਿੱਚ ਪਿਛਲੇ ਸਾਲ ਦੇ ਮੁਕਾਬਲੇ 16.4 ਫੀਸਦੀ ਅਤੇ 2020 ਦੇ ਮੁਕਾਬਲੇ 31.7 ਫੀਸਦੀ ਦੀ ਕਮੀ ਵੇਖਣ ਨੂੰ ਮਿਲੀ ਹੈ।

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਸਦਕਾ ਇਸ ਸਾਲ ਦੀਵਾਲੀ ਵਾਲੇ ਦਿਨ ਪਿਛਲੇ ਸਾਲਾਂ ਦੇ ਮੁਕਾਬਲੇ ਹਵਾ ਦੀ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।

ਵਾਤਾਵਰਣ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ ਸਾਲ ਅਤੇ 2020 ਵਿੱਚ ਕੋਈ ਵੀ ਸ਼ਹਿਰ ਏ.ਕਿਊ.ਆਈ. ਦੀ ਦਰਮਿਆਨੀ ਸ਼੍ਰੇਣੀ ਵਿੱਚ ਨਹੀਂ ਰਿਹਾ ਜਦੋਂਕਿ ਇਸ ਸਾਲ 2 ਸ਼ਹਿਰ (ਖੰਨਾ ਅਤੇ ਮੰਡੀ ਗੋਬਿੰਦਗੜ੍ਹ) ਏ.ਕਿਊ.ਆਈ. ਦੀ ਦਰਮਿਆਨੀ ਸ਼੍ਰੇਣੀ ਵਿੱਚ ਰਹੇ ਹਨ।