<p><strong>ਚੰਡੀਗੜ੍ਹ&comma; 24 ਜਨਵਰੀ&vert;<&sol;strong> ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਲੜ ਰਹੀ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ। ਹੁਣ ਥੋੜ੍ਹੇ ਜਿਹੇ ਨਸ਼ੇ ਨਾਲ ਫੜੇ ਗਏ ਲੋਕਾਂ ਨੂੰ ਸਲਾਖਾਂ ਪਿੱਛੇ ਨਹੀਂ ਜਾਣਾ ਪਵੇਗਾ&comma; ਸਗੋਂ ਸਰਕਾਰ ਉਨ੍ਹਾਂ ਨੂੰ ਇਸ ਦਲਦਲ ਵਿੱਚੋਂ ਕੱਢ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕਰ ਰਹੀ ਹੈ। ਇਹ ਸਾਰੀ ਕਾਰਵਾਈ ਐਨਡੀਪੀਐਸ ਐਕਟ ਦੀ ਧਾਰਾ-64ਏ ਤਹਿਤ ਕੀਤੀ ਜਾ ਰਹੀ ਹੈ। ਹੁਣ ਤੱਕ 237 ਮਾਮਲਿਆਂ ਵਿੱਚ 282 ਲੋਕ ਇਸ ਪ੍ਰੋਜੈਕਟ ਨਾਲ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰਨ ਦੀ ਪਹਿਲ ਕਰ ਚੁੱਕੇ ਹਨ। ਜੋ ਹੁਣ ਨਸ਼ਾ ਮੁਕਤੀ ਦੇ ਦੌਰ ਵਿੱਚੋਂ ਲੰਘ ਰਹੇ ਹਨ।<&sol;p>&NewLine;<p>ਆਈਜੀ ਹੈੱਡ ਕੁਆਟਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੀ ਚੇਨ ਨੂੰ ਤੋੜਨ ਅਤੇ ਨਸ਼ੇੜੀਆਂ ਨੂੰ ਇਸ ਜੀਵਨ ਵਿੱਚੋਂ ਬਾਹਰ ਕੱਢਣ ਲਈ ਕੰਮ ਕਰ ਰਹੀ ਹੈ। ਪ੍ਰੋਜੈਕਟ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਇਸ ਕਾਰਨ ਨਸ਼ਿਆਂ ਦੀ ਮੰਗ ਵੀ ਘਟੇਗੀ।<&sol;p>&NewLine;<p>ਪੁਲਿਸ ਮੁਤਾਬਕ ਕੋਈ ਵੀ ਨਸ਼ਾ ਕਰਨ ਵਾਲੇ ਨੂੰ ਥੋੜੀ ਮਾਤਰਾ ਭਾਵ ਪੰਜ ਗ੍ਰਾਮ ਤੱਕ ਫੜਿਆ ਜਾਂਦਾ ਹੈ ਤਾਂ ਅਜਿਹੇ ਵਿਅਕਤੀ ਨੂੰ ਅਦਾਲਤ ਵਿੱਚ ਜਾ ਕੇ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਬਿਆਨ ਦੇਣਾ ਪੈਂਦਾ ਹੈ ਕਿ ਉਹ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਤਿਆਰ ਹੈ। ਇਸ ਲਈ ਅਜਿਹੀ ਸਥਿਤੀ ਵਿੱਚ ਉਸ ਨੂੰ ਦੁਬਾਰਾ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਪ੍ਰਕਿਰਿਆ ਵਿੱਚੋਂ ਨਹੀਂ ਲੰਘਣਾ ਪਵੇਗਾ।<&sol;p>&NewLine;<p>ਇਸ ਦੇ ਨਾਲ ਹੀ ਉਸ ਨੂੰ ਨਸ਼ਾ ਮੁਕਤ ਕਰਨ ਦਾ ਕੰਮ ਕੀਤਾ ਜਾਂਦਾ ਹੈ। ਇਸ ਵਿੱਚ ਉਨ੍ਹਾਂ ਦਾ ਨਸ਼ਾ ਛੁਡਾਊ ਕੇਂਦਰ ਵਿੱਚ 21 ਦਿਨਾਂ ਤੱਕ ਇਲਾਜ ਕੀਤਾ ਜਾਂਦਾ ਹੈ। ਹਾਲਾਂਕਿ ਬਾਅਦ &OpenCurlyQuote;ਚ ਜੇਕਰ ਉਹ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਵੀ ਤੈਅ ਹੈ। ਉਸ ਨੂੰ ਸਜ਼ਾ ਵੀ ਭੁਗਤਣੀ ਪੈਂਦੀ ਹੈ।<&sol;p>&NewLine;<p>ਪੁਲਿਸ ਦੇ ਇਸ ਪ੍ਰੋਜੈਕਟ ਤਹਿਤ ਹਰ ਜ਼ਿਲ੍ਹੇ ਵਿੱਚ ਲੋਕ ਨਸ਼ਾ ਛੱਡਣ ਲਈ ਅੱਗੇ ਆ ਰਹੇ ਹਨ। ਹਰ ਜ਼ਿਲ੍ਹੇ ਵਿੱਚ ਔਸਤਨ 10 ਲੋਕ ਅੱਗੇ ਆ ਰਹੇ ਹਨ। ਹਾਲਾਂਕਿ ਬਠਿੰਡਾ ਜ਼ਿਲ੍ਹੇ ਦੇ ਲੋਕ ਇਸ ਮਾਮਲੇ ਵਿੱਚ ਸਭ ਤੋਂ ਅੱਗੇ ਰਹੇ ਹਨ। ਇੱਥੇ ਨਸ਼ੇ ਸਮੇਤ ਫੜੇ ਗਏ 30 ਵਿਅਕਤੀ ਨਸ਼ਾ ਛੱਡਣ ਦੀ ਪ੍ਰਕਿਰਿਆ ਵਿੱਚੋਂ ਲੰਘ ਰਹੇ ਹਨ। ਇਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਦੇ 20&comma; ਬਟਾਲਾ ਦੇ 18&comma; ਪਟਿਆਲਾ ਦੇ 16 ਅਤੇ ਸੰਗਰੂਰ ਦੇ 16 ਵਿਅਕਤੀ ਸ਼ਾਮਲ ਹਨ। ਪੁਲਿਸ ਨੇ ਹਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਇਸ ਕਾਨੂੰਨ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾ ਕੇ ਨਵੀਂ ਸ਼ੁਰੂਆਤ ਕਰਨ ਦੇ ਨਿਰਦੇਸ਼ ਦਿੱਤੇ ਹਨ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;