ਅੱਜ ਜਲੰਧਰ ‘ਚ ਆਉਣ ਵਾਲੇ ਪੜ੍ਹ ਲੈਣ ਇਹ ਖਬਰ ਨਹੀਂ ਤਾਂ…

0
1017

ਜਲੰਧਰ, 31 ਦਸੰਬਰ | ਸ਼ਹਿਰ ‘ਚ ਆਉਣ ਵਾਲੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ ਸ਼ਹਿਰ ਦੇ ਲਗਭਗ ਸਾਰੇ ਪੁਆਇੰਟਾਂ ‘ਤੇ ਭਾਰੀ ਟ੍ਰੈਫਿਕ ਜਾਮ ਹੈ। ਸ਼ਹਿਰ ਦੇ ਅੰਦਰੂਨੀ ਅਤੇ ਮਸ਼ਹੂਰ ਚੌਕ ਬੀ. ਐਮ.ਸੀ.. ਨਾਮਦੇਵ ਚੌਕ, ਗੁਰੂ ਨਾਨਕ ਮਿਸ਼ਨ, ਨਕੋਦਰ, ਸਕਾਈਲਾਰਕ ਚੌਕ ਤੱਕ ਜਾਮ ਲੱਗਾ ਹੋਇਆ ਹੈ। ਸਥਿਤੀ ਇਹ ਹੈ ਕਿ ਜਾਮ ਵਿਚ ਫਸੇ ਸੈਂਕੜੇ ਵਾਹਨਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੀਆਂ ਸਿਗਨਲ ਲਾਈਟਾਂ ਬੰਦ ਹੋਣ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਇਸ ਤੋਂ ਇਲਾਵਾ ਨਵੇਂ ਸਾਲ ਕਾਰਨ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਠੱਪ ਹੋ ਗਈ ਹੈ। ਜਿੱਥੇ ਮਹਾਨਗਰ ‘ਚ ਵੱਡੇ ਪੱਧਰ ‘ਤੇ ਜਾਮ ਲੱਗਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਟ੍ਰੈਫਿਕ ਪੁਲਿਸ ਦੇ ਪ੍ਰਬੰਧ ਵੀ ਫੇਲ ਸਾਬਤ ਹੋ ਰਹੇ ਹਨ।

ਫਿਲਹਾਲ ਟਰੈਫਿਕ ਪੁਲਿਸ ਵੱਲੋਂ ਜਾਮ ਨੂੰ ਦੂਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਜਲੰਧਰ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਭਾਰੀ ਜਾਮ ਲੱਗਾ ਹੋਇਆ ਹੈ।