ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਲਗਾਉਣ ਵਾਲਿਆਂ ਦੇ 2 ਵਾਰ ਚਲਾਨ ਤੋਂ ਬਾਅਦ ਵਾਹਨ ਹੋਣਗੇ ਬਲੈਕਲਿਸਟ

0
183

ਮੋਹਾਲੀ | ਪੰਜਾਬ ਵਿਚ ਹਾਈ ਸਕਿਓਰਿਟੀ ਨੰਬਰ ਪਲੇਟਾਂ (HSRP) ਲਗਾਉਣ ਦੀ ਮਿਆਦ ਕੱਲ੍ਹ ਖ਼ਤਮ ਹੋ ਗਈ ਹੈ ਅਤੇ ਅੱਜ ਤੋਂ ਪੰਜਾਬ ਭਰ ਵਿਚ ਹਾਈ ਸਕਿਓਰਿਟੀ ਨੰਬਰ ਪਲੇਟ ਚੈਕਿੰਗ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਪਹਿਲੀ ਵਾਰ ਫੜੇ ਜਾਣ ‘ਤੇ ਜੁਰਮਾਨਾ 2 ਹਜ਼ਾਰ ਅਤੇ ਜੇਕਰ ਦੁਬਾਰਾ ਫੜਿਆ ਜਾਂਦਾ ਹੈ ਤਾਂ ਜੁਰਮਾਨਾ ਵਧ ਕੇ 3 ਹਜ਼ਾਰ ਰੁਪਏ ਹੋ ਜਾਵੇਗਾ।

ਅਦਾਲਤ ਦੇ ਹੁਕਮਾਂ ‘ਤੇ ਸਾਰੇ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣੀਆਂ ਲਾਜ਼ਮੀ ਹਨ ਪਰ ਜਦੋਂ ਕਾਂਗਰਸ ਦੇ ਰਾਜ ਦੌਰਾਨ ਸਾਲ 2021 ਵਿਚ ਐਚਐਸਆਰਪੀ ਨੰਬਰ ਪਲੇਟਾਂ ਨਾ ਹੋਣ ਕਾਰਨ ਲੋਕਾਂ ਦੇ ਚਲਾਨ ਕੀਤੇ ਗਏ ਤਾਂ ਲੋਕ ਰੌਲਾ-ਰੱਪਾ ਪਾਉਣ ਲੱਗ ਪਏ, ਜਿਸ ‘ਤੇ ਤਤਕਾਲੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਇਸਦੀ ਸਮਾਂ-ਸੀਮਾ ਵਧਾ ਦਿੱਤੀ ਪਰ ਕੋਰੋਨਾ ਸ਼ੁਰੂ ਹੋਣ ਤੋਂ ਬਾਅਦ ਸਾਰਾ ਮਾਮਲਾ ਠੰਡੇ ਬਸਤੇ ਵਿਚ ਚਲਾ ਗਿਆ। ਹੁਣ ਮੌਜੂਦਾ ਸਰਕਾਰ ਨੇ ਵੀ ਮਾਰਚ ਮਹੀਨੇ ਵਿਚ ਵਾਹਨਾਂ ਵਿਚ ਐਚਐਸਆਰਪੀ ਨੰਬਰ ਪਲੇਟਾਂ ਲਗਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਸੀ ਪਰ ਹੁਣ ਸਰਕਾਰ ਇਸ ਨੂੰ ਅੱਗੇ ਵਧਾਉਣ ਦੇ ਮੂਡ ਵਿਚ ਨਹੀਂ ਹੈ। ਅੱਜ ਤੋਂ ਸੂਬੇ ਭਰ ਵਿਚ ਹਾਈ ਸਕਿਓਰਿਟੀ ਨੰਬਰ ਪਲੇਟਾਂ ਨੂੰ ਲੈ ਕੇ ਸਖ਼ਤੀ ਹੈ।

ਜੇਕਰ ਫਿਰ ਵੀ ਨਾ ਮੰਨੇ ਤਾਂ ਵਾਹਨ ਦਾ ਨੰਬਰ ਬਲੈਕਲਿਸਟ ਕਰ ਦਿੱਤਾ ਜਾਵੇਗਾ। ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ’ਤੇ 30 ਜੂਨ ਤੱਕ ਦੀ ਛੋਟ ਦਿੱਤੀ ਸੀ। ਹੁਣ ਸਰਕਾਰ ਨੇ ਛੋਟ ਦੀ ਮਿਆਦ ਵਧਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਹੁਣ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਨੂੰ ਸਿੱਧੇ ਹੁਕਮ ਹਨ ਕਿ ਜੇਕਰ ਕੋਈ ਵੀ ਵਾਹਨ HSRP ਤੋਂ ਬਿਨਾਂ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਨ ਕੱਟਿਆ ਜਾਵੇ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ