ਨਵੀਂ ਦਿੱਲੀ/ਫਰੀਦਕੋਟ | ਡੇਰਾ ਪ੍ਰੇਮੀ ਪ੍ਰਦੀਪ ਇੰਸਾਂ ਦਾ ਕਤਲ ਕਰਨ ਵਾਲੇ ਇਕ ਮੁਲਜ਼ਮ ਨੂੰ ਦਿੱਲੀ ਦੇ ਸਪੈਸ਼ਲ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੇ ਪੈਰ ‘ਤੇ ਗੋਲੀ ਲੱਗੀ | ਮੁਲਜ਼ਮ ਨੂੰ ਪੰਜਾਬ ਪੁਲਸ ਟਰਾਂਜਿਸਟ ਰਿਮਾਂਡ ਤੇ ਪੰਜਾਬ ਲੈ ਕੇ ਆਵੇਗੀ ਅਤੇ ਮੁਲਜ਼ਮ ਕੋਲੋਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਮੁਲਜ਼ਮ ਦੀ ਉਮਰੀ 20-25 ਸਾਲ ਦੇ ਵਿਚਕਾਰ ਹੈ।
ਦੱਸ ਦਈਏ ਕਿ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਡੇਅਰੀ ਖੋਲ੍ਹ ਰਿਹਾ ਸੀ। ਉਸੇ ਸਮੇਂ ਦੋ ਮੋਟਰਸਾਈਕਲਾਂ ‘ਤੇ ਸਵਾਰ 5 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।
ਮੌਕੇ ‘ਤੇ ਪ੍ਰਦੀਪ ਸਿੰਘ ਡੇਰਾ ਪ੍ਰੇਮੀ ਦਾ ਗੰਨਮੈਨ ਵੀ ਉਸ ਦੇ ਨਾਲ ਸੀ। ਹਮਲਾਵਰਾਂ ਨੇ ਉਸ ‘ਤੇ ਵੀ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਨੇੜੇ ਹੀ ਇਕ ਹੋਰ ਦੁਕਾਨ ਦੇ ਸੰਚਾਲਕ ਨੂੰ ਵੀ ਗੋਲੀ ਮਾਰੀ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਿਆ।