ਬੁਲੇਟ ‘ਤੇ ਪਟਾਕੇ ਪਾਉਣ ਵਾਲੇ ਹੋ ਜਾਣ ਸਾਵਧਾਨ : ਨਾ ਮੰਨੇ ਤਾਂ 6 ਮਹੀਨਿਆਂ ਲਈ ਜਾਣਾ ਪੈ ਸਕਦੈ ‘ਵੱਡੇ ਘਰ’

0
215

ਚੰਡੀਗੜ੍ਹ| ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ਦੀ ਹੁਣ ਖੈਰ ਨਹੀਂ। ਇਸ ਮਾਮਲੇ ਵਿਚ ਸਰਕਾਰ ਨੇ ਸਖਤ ਫੈਸਲਾ ਲਿਆ ਹੈ।
ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ਨੂੰ ਹੁਣ 100 ਰੁਪਏ ਜੁਰਮਾਨਾ ਹੋਵੇਗਾ, ਇਸ ਤੋਂ ਇਲਾਵਾ ਬੁਲੇਟ ਦਾ ਪਟਾਕੇ ਪਾਉਣ ਵਾਲਿਆਂ ਨੂੰ 6 ਮਹੀਨੇ ਦੀ ਸਜ਼ਾ ਵੀ ਹੋ ਸਕਦੀ ਹੈ।

ਪੰਜਾਬ ਪੁਲਿਸ ਅਜਿਹੇ ਸਾਰੇ ਲੋਕਾਂ ਵਿਰੁੱਧ ਕਾਰਵਾਈ ਕਰੇਗੀ ਜੋ ਪੰਜਾਬ ਵਿੱਚ ਬੁਲਟ ਜਾਂ ਕਿਸੇ ਹੋਰ ਬਾਈਕ ਦੇ ਸਾਈਲੈਂਸਰ ਨੂੰ ਕੱਟ ਕੇ ਜਾਂ ਸੋਧ ਕੇ ਕੰਨ ਪਾੜੂ ਆਵਾਜ਼ ਪੈਦਾ ਕਰਦੇ ਹਨ ਜਾਂ ਪਟਾਕੇ ਵਜਾਉਂਦੇ ਹਨ। ਇਸ ਤਹਿਤ ਬਾਈਕ ਜ਼ਬਤ ਕਰਨ ਤੋਂ ਲੈ ਕੇ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ। 6 ਮਹੀਨੇ ਤੱਕ ਦੀ ਸਜ਼ਾ ਅਤੇ 1000 ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ।

ਕਾਰਵਾਈ ਕਰਨ ਤੋਂ ਬਾਅਦ ਵੀ ਜੇਕਰ ਪਟਾਕੇ ਵਜਾਏ ਜਾਂਦੇ ਹਨ ਤਾਂ ਇਸ ਨੂੰ ਅਦਾਲਤ ਦੀ ਮਾਣਹਾਨੀ ਮੰਨਦੇ ਹੋਏ ਦੋਸ਼ੀ ਨੂੰ ਕੀ ਸਜ਼ਾ ਦਿੱਤੀ ਜਾਵੇ, ਇਹ ਅਦਾਲਤ ਤੈਅ ਕਰੇਗੀ। ਵਧੀਕ ਡੀਜੀਪੀ, ਟਰੈਫਿਕ, ਪੰਜਾਬ ਪੁਲਿਸ ਨੇ ਪੰਜਾਬ ਭਰ ਦੇ ਪੁਲਿਸ ਕਮਿਸ਼ਨਰਾਂ ਅਤੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਪੱਤਰ ਲਿਖ ਕੇ ਹਦਾਇਤਾਂ ਜਾਰੀ ਕੀਤੀਆਂ ਹਨ।

ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਾਰੇ ਟ੍ਰੈਫਿਕ ਅਧਿਕਾਰੀਆਂ ਅਤੇ ਟ੍ਰੈਫਿਕ ਇੰਚਾਰਜਾਂ ਨੂੰ ਇਨ੍ਹਾਂ ਹੁਕਮਾਂ ਨੂੰ ਪੂਰੀ ਤਰ੍ਹਾਂ ਅਤੇ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਹਾਈਕੋਰਟ ਨੇ 2019 ਵਿੱਚ ਹੁਕਮ ਜਾਰੀ ਕੀਤੇ ਹਨ। ਸਾਲ 2016 ‘ਚ ਬਾਈਕ ‘ਤੇ ਪਟਾਕਿਆਂ ਵਾਲਾ ਸਾਈਲੈਂਸਰ ਲਗਾਉਣ ਵਾਲਿਆਂ ਖਿਲਾਫ ਕਾਰਵਾਈ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਸਾਲ 2019 ‘ਚ ਹਾਈਕੋਰਟ ਨੇ ਟ੍ਰੈਫਿਕ ਪੁਲਸ ਨੂੰ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।