ਲੁਧਿਆਣਾ| ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਅੱਜ ਲੁਧਿਆਣਾ ਦੇ ਕਮਿਸ਼ਨਰ ਦੇ ਦਫ਼ਤਰ ਬਾਹਰ ਦੇਖਿਆ ਗਿਆ। ਸਿੱਪੀ ਗਿੱਲ ਇਸ ਦੌਰਾਨ ਆਪਣੀ ਗੱਡੀ ’ਚ ਸਵਾਰ ਹੋ ਕੇ ਆਏ, ਜਿਸ ਦੇ ਸ਼ੀਸ਼ੇ ਕਾਲੇ ਸਨ।

ਮੀਡੀਆ ਰਿਪੋਰਟਾਂ ਅਨੁਸਾਰ ਜਦੋਂ ਸਿੱਪੀ ਗਿੱਲ ਕੋਲੋਂ ਪੁੱਛਿਆ ਗਿਆ ਕਿ ਉਨ੍ਹਾਂ ਨੇ ਕਾਲੀ ਫ਼ਿਲਮ ਕਿਉਂ ਲਗਾਈ ਹੈ ਤਾਂ ਸਿੱਪੀ ਨੇ ਕਿਹਾ ਕਿ ਜਦੋਂ ਕਿਸੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹੋਣ ਤਾਂ ਉਦੋਂ ਬੰਦਾ ਕੀ ਕਰ ਸਕਦਾ ਹੈ।  

ਇਸ ਦੇ ਨਾਲ ਹੀ ਸਿੱਪੀ ਗਿੱਲ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਕਰਦਾ ਹੈ ਤਾਂ ਇਹ ਚੰਗੀ ਗੱਲ ਹੈ ਜਾਂ ਮਾੜੀ।

ਦੱਸ ਦੇਈਏ ਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਸਿੱਪੀ ਗਿੱਲ ਨੂੰ ਧਮਕੀਆਂ ਦੇਣ ਪਿੱਛੇ ਕਿਹੜੀ ਗੈਂਗ ਦਾ ਹੱਥ ਹੈ ਤੇ ਨਾ ਹੀ ਉਨ੍ਹਾਂ ਵਲੋਂ ਜ਼ਿਆਦਾ ਜਾਣਕਾਰੀ ਸਾਂਝੀ ਕੀਤੀ ਗਈ ਹੈ।