ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨੂੰ ਜਾਨੋਂ ਮਾਰਨ ਦੀ ਧਮਕੀ, ਧਮਕੀ ਦੇਣ ਵਾਲਾ ਕਾਬੂ

0
1460

ਐਕਟਰ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮਲਵਿੰਦਰ ਸਿੰਘ ਕੰਗ ਨਾਂ ਦੇ ਵਿਅਕਤੀ ਨੂੰ ਮੁੰਬਈ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਐਕਟਰ ਨੇ ਆਪਣੇ ਮੈਨੇਜਰ ਜਰੀਏ ਐਤਵਾਰ ਸ਼ਾਮ ਸਾਂਤਾਕਰੂਜ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਸੀ।

ਇਸ ਵਿਚ ਵਿੱਕੀ ਕੌਸ਼ਲ ਨੇ ਕਿਹਾ ਸੀ ਕਿ ਇਕ ਵਿਅਕਤੀ ਉਨ੍ਹਾਂ ਦੀ ਪਤਨੀ ਨੂੰ ਸੋਸ਼ਲ ਮੀਡੀਆ ਉਤੇ ਸਟਾਕ ਕਰ ਰਿਹਾ ਹੈ। ਉਸਨੇ ਮੈਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਧਮਕੀ ਦੇਣ ਦਾ ਇਹ ਸਿਲਸਿਲਾ ਕਈ ਦਿਨਾਂ ਤੋਂ ਚੱਲ ਰਿਹਾ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਚੁੱਕੀਆਂ ਹਨ। ਇਹ ਪੂਰਾ ਮਾਮਲਾ 5 ਜੂਨ ਦੀ ਸਵੇਰ ਨੂੰ ਸਾਹਮਣੇ ਆਇਆ ਸੀ, ਜਦੋਂ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਸੈਰ ਕਰਨ ਨਿਕਲੇ ਸਨ। ਇਕ ਅਣਜਾਣ ਵਿਅਕਤੀ ਨੇ ਉਨ੍ਹਾਂ ਨੂੰ ਇਕ ਲੈਟਰ ਦਿੱਤਾ ਸੀ, ਜਿਸ ਵਿਚ ਦੋਵਾਂ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਸੀ।