<p>ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ &lpar;ਸੀ&period;ਆਈ&period;&rpar; ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ &OpenCurlyQuote;ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ &lpar;ਡੀਜੀਪੀ&rpar; ਪੰਜਾਬ ਗੌਰਵ ਯਾਦਵ ਨੇ ਦਿੱਤੀ।<&sol;p>&NewLine;<p>ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਲਾ ਵਾਸੀ ਰਾਮਾ ਮੰਡੀ&comma; ਗਣੇਸ਼ ਨਗਰ&comma;ਜਲੰਧਰ&semi; ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਤਾਰਾਪੁਰ&comma; ਅੰਮ੍ਰਿਤਸਰ&semi; ਅਤੇ ਸਤਨਾਮ ਸਿੰਘ ਵਾਸੀ ਪਿੰਡ ਬੋਪਾਰਾਏ&comma; ਅੰਮ੍ਰਿਤਸਰ ਵਜੋਂ ਹੋਈ ਹੈ।<&sol;p>&NewLine;<p>ਜਾਣਕਾਰੀ ਅਨੁਸਾਰ 27 ਅਪ੍ਰੈਲ&comma; 2026 ਨੂੰ ਗੁਰਦਾਸਪੁਰ ਦੇ ਗੀਤਾ ਭਵਨ ਰੋਡ &&num;8216&semi;ਤੇ ਸਥਿਤ ਇੱਕ ਦੁਕਾਨ ਨੇੜੇ ਅਣ-ਚੱਲਿਆ ਹੈਂਡ ਗ੍ਰਨੇਡ ਮਿਲਿਆ ਸੀ। ਇਸ ਉਪਰੰਤ ਬੰਬ ਸਕੁਐਡ ਵੱਲੋਂ ਇਸਨੂੰ ਸਫਲਤਾਪੂਰਵਕ ਨਕਾਰਾ ਕੀਤੇ ਜਾਣ ਤੋਂ ਬਾਅਦ&comma; ਪੁਲਿਸ ਨੇ ਇਹ ਗ੍ਰਨੇਡ ਆਪਣੇ ਕਬਜ਼ੇ ਵਿੱਚ ਲੈ ਲਿਆ।<&sol;p>&NewLine;<p>ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ਦੀ ਵਿਆਪਕ ਜਾਂਚ ਤੋਂ ਬਾਅਦ&comma; ਪੁਲਿਸ ਨੇ ਦੁਕਾਨ ਨੇੜੇ ਹੈਂਡ ਗ੍ਰਨੇਡ ਸੁੱਟਣ &OpenCurlyQuote;ਚ ਸ਼ਾਮਲ ਦੋਸ਼ੀਆਂ ਦੀ ਪਛਾਣ ਕਰ ਲਈ। ਜਾਂਚ ਦੌਰਾਨ&comma; ਗ੍ਰਿਫ਼ਤਾਰ ਮੁਲਜ਼ਮ ਅਮਰਜੀਤ ਸਿੰਘ ਉਰਫ਼ ਬਿੱਲਾ ਦੇ ਘਰ ਤੋਂ ਇੱਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਹੋਇਆ ਹੈ।<&sol;p>&NewLine;<p>ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ &&num;8216&semi;ਤੇ ਕੰਮ ਕਰ ਰਹੇ ਸਨ ਅਤੇ ਆਪਣੇ ਹੈਂਡਲਰ ਜ਼ਰੀਏ ਉਨ੍ਹਾਂ ਨੂੰ ਦੋ ਹੈਂਡ ਗ੍ਰਨੇਡ ਪ੍ਰਾਪਤ ਹੋਏ ਸਨ।<&sol;p>&NewLine;<p>ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ &lpar;ਐਸਐਸਪੀ&rpar; ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਕੇਸ ਸਬੰਧੀ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ।<&sol;p>&NewLine;<p>ਸੀਸੀਟੀਵੀ ਫੁਟੇਜ&comma; ਖੁਫੀਆ ਜਾਣਕਾਰੀ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਮਦਦ ਨਾਲ ਪਤਾ ਚੱਲਿਆ ਕਿ ਪਲਸਰ ਮੋਟਰਸਾਈਕਲ &&num;8216&semi;ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਵੱਲੋਂ ਅਸ਼ੋਕਾ ਚਿਪਸ ਨੇੜੇ ਗ੍ਰਨੇਡ ਸੁਟਿਆ ਗਿਆ ਸੀ&comma; ਜਿਸ ਉਪਰੰਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।<&sol;p>&NewLine;<p>ਐਸਐਸਪੀ ਨੇ ਦੱਸਿਆ ਕਿ ਇਸ ਕੇਸ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈਟਵਰਕਾਂ ਦੀ ਭੂਮਿਕਾ ਸਮੇਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।<&sol;p>&NewLine;<p>ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਐਫਆਈਆਰ ਨੰਬਰ 113 ਮਿਤੀ 27&period;04&period;2026 ਨੂੰ ਇੱਕ ਕੇਸ ਦਰਜ ਕੀਤਾ ਗਿਆ ਸੀ&comma; ਜਿਸ ਵਿੱਚ ਬਾਅਦ &OpenCurlyQuote;ਚ ਗੈਰ-ਕਾਨੂੰਨੀ ਗਤੀਵਿਧੀਆਂ &lpar;ਰੋਕੂ&rpar; ਐਕਟ &lpar;ਯੂਏਪੀਏ&rpar; ਦੀਆਂ ਸਬੰਧਤ ਧਾਰਾਵਾਂ ਨੂੰ ਜੋੜਿਆ ਗਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;