ਕੋਰੋਨਾ ਦਾ ਤੀਜਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਟਿਆਲਾ ਦਾ ਸਫਾਬਾਦੀ ਇਲਾਕਾ ਸੀਲ!

0
1551

ਪਟਿਆਲਾ. ਜਿਲ੍ਹੇ ਦੇ ਸਫਾਬਾਦੀ ਇਲਾਕੇ ਵਿੱਚ ਕੋਰੋਨਾ ਦਾ ਤੀਜਾ ਮਾਮਲਾ ਸਾਹਮਣੇ ਆਉਣ ਦੀ ਖਬਰ ਹੈ। ਜਿਸ ਤੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਇਲਾਕੇ ਵਿੱਚ ਕਰੀਬ 97 ਘਰਾਂ ਵਿੱਚ ਕਰੀਬ 500 ਲੋਕ ਰਹਿੰਦੇ ਹਨ। ਇਲਾਕੇ ਵਿਚੋਂ ਸਾਹਮਣੇ ਆਏ ਕੋਰੋਨਾ ਪਾਜ਼ੀਟਿਵ ਮਰੀਜ਼ ਇਲਾਕੇ ਦੇ ਇਨ੍ਹਾਂ ਘਰਾਂ ਦੇ ਆਸਪਾਸ ਲੋਕਾਂ ਦੇ ਸੰਪਰਕ ਵਿੱਚ ਆਏ ਸਨ। ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਹੀ ਹਿਦਾਇਤ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਸ਼ਹਿਰ ‘ਚ ਬੀਤੀ ਦੇਰ ਰਾਤ ਇਕ ਹੋਰ ਕੋਰੋਨਾ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। 52 ਸਾਲ ਦੇ ਇਕ ਮਰੀਜ਼ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵਲੋਂ ਰੈਪਿਡ ਰਿਸਪਾਂਸ ਟੀਮਾਂ ਨੇ ਮਰੀਜ਼ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਆਇਸੋਲੇਸ਼ਨ ਵਾਰਡ ਚ ਦਾਖਲ ਕਰ ਦਿੱਤਾ ਹੈ। ਉਸਦੇ ਪਰਿਵਾਰਕ ਮੈਂਬਰਾਂ ਨੂੰ ਘਰ ਵਿੱਚ ਹੀ ਕਵਾਰੰਟਾਈਨ ਕੀਤਾ ਗਿਆ ਹੈ। ਜਿਨ੍ਹਾਂ ਦੇ ਵੀ ਸੈਂਪਲ ਲੈ ਲਏ ਗਏ ਹਨ। ਪੀੜ੍ਹਤ ਮਰੀਜ਼ ਦੇ ਘਰ ਵਿਚ ਉਸ ਦੀ ਪਤਨੀ ਤੋਂ ਇਲਾਵਾ 2 ਬੱਚੇ ਵੀ ਹਨ।