ਸੜਕ ਹਾਦਸੇ ‘ਚ 3 ਦੋਸਤਾਂ ਦੀ ਮੌਕੇ ‘ਤੇ ਮੌਤ, ਥੋੜ੍ਹੀ ਦੇਰ ਪਹਿਲਾਂ ਵਿਆਹ ਸਮਾਗਮ ‘ਚ ਤਿੰਨੋਂ ਕਰ ਰਹੇ ਸਨ ਡਾਂਸ

0
970

ਹਰਿਆਣਾ, 27 ਨਵੰਬਰ | ਸੋਨੀਪਤ ‘ਚ ਇਕ ਵਿਆਹ ਸਮਾਗਮ ‘ਚ ਸ਼ਾਮਲ ਹੋ ਕੇ ਪਰਤ ਰਹੇ ਬਾਈਕ ਸਵਾਰ ਤਿੰਨ ਦੋਸਤਾਂ ਨੂੰ ਪਿੱਛੇ ਤੋਂ ਆ ਰਹੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਤਿੰਨੇ ਦੋਸਤ ਪਰਮਜੀਤ,ਅਜੀਤ ਅਤੇ ਪੱਪੂ ਯਾਦਵ ਸਨ। ਤਿੰਨੋਂ ਕੁੰਡਲੀ ਇੰਡਸਟਰੀਅਲ ਏਰੀਆ ਸਥਿਤ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦੇ ਸਨ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸੋਨੀਪਤ ਬਹਿਲਗੜ੍ਹ ਦੀ ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਤਿੰਨ ਦੋਸਤ ਪਰਮਜੀਤ, ਅਜੀਤ ਅਤੇ ਪੱਪੂ ਯਾਦਵ ਆਪਣੇ ਇੱਕ ਦੋਸਤ ਦੇ ਵਿਆਹ ਸਮਾਗਮ ਤੋਂ ਸੋਨੀਪਤ ਤੋਂ ਕੁੰਡਲੀ ਵਾਪਸ ਆ ਰਹੇ ਸਨ ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ