ਪਿੰਡ ਵੇਰਕਾ ਦੇ 1 ਪਰਿਵਾਰ ਦੇ ਤਿੰਨ ਮੈਂਬਰਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ

0
419

ਜਲੰਧਰ . ਵੇਰਕਾ ਪਿੰਡ ਦੇ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੇ ਸਿਹਤ ਵਿਭਾਗ ਵਲੋਂ ਉਹਨਾਂ ਨੂੰ ਘਰ ਪਹੁੰਚਾ ਦਿੱਤਾ ਗਿਆ ਹੈ। ਇਹ ਤਿੰਨੋਂ ਮੈਂਬਰ ਬਲਦੇਵ ਸਿੰਘ ਰਾਗੀ ਦੇ ਸੰਪਰਕ ਵਿਚ ਆਏ ਸਨ। ਜਿਹਨਾਂ ਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਜਲਦ ਟੈਸਟ ਕਰਕੇ ਇਹਨਾਂ ਦੀ ਦੇਖ-ਰੇਖ ਕਰਨੀ ਸ਼ਰੂ ਕਰ ਦਿੱਤੀ ਸੀ ਤੇ ਰਿਪੋਰਟ ਨੈਗੇਟਿਵ ਆਉਣ ਤੇ ਉਹਨਾਂ ਘਰ ਪਹੁੰਚਾਇਆ ਗਿਆ। ਪਿੰਡ ਵਾਸੀਆਂ ਨੇ ਇਹਨਾਂ ਦੀ ਸਮੇਂ ਸਿਰ ਦੇਖ-ਰੇਖ ਉਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਧੰਨਵਾਦ ਕੀਤਾ ਹੈ। ਸਿਹਤ ਵਿਭਾਗ ਦੀ ਟੀਮ ਨੇ ਦੱਸਿਆ ਕਿ ਵਾਇਰਸ ਪੀੜਤ ਲੋਕਾਂ ਦੇ ਸੰਪਰਕ ਵਿਚ ਰਹੇ 29 ਲੋਕਾਂ ਦੇ ਟੈਸਟ ਕੀਤੇ ਗਏ ਅਤੇ ਸਾਰੇ ਨੈਗੇਟਿਵ ਪਾਏ ਗਏ ਇਸ ਤਰ੍ਹਾਂ ਵਾਇਰਸ ‘ਤੇ ਕਾਬੂ ਪਾਇਆ ਜਾ ਸਕਿਆ ਹੈ।

ਸਿਹਤ ਸੁਪਰਵਾਈਜ਼ਰ ਅਵਤਾਰ ਸਿੰਘ ਅਤੇ ਕੁਲਦੀਪ ਵਰਮਾ ਵਲੋਂ ਆਸ਼ਾ ਵਰਕਰਾਂ ਨਾਲ ਮਿਲ ਕੇ 5 ਹਜਾਰ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਗਏ ਜਿਹੜੇ ਕੋਰੋਨਾ ਵਾਇਰਸ ਪ੍ਰਭਾਵਿਤ ਇਲਾਕਿਆ ਨਾਲ ਸਬੰਧ ਰੱਖਦੇ ਸਨ। ਉਹਨਾਂ ਸਾਰਿਆ ਦੇ ਟੈਸਟ ਕੀਤੇ ਗਏ ਤੇ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ।

ਉਪ ਮੰਡਲ ਮੈਜਿਸਟਰੇਟ ਫਿਲੌਰ ਡਾ.ਵਿਨੀਤ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਨਾਲ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਟੀ ਸਿਹਤ ਕੇਂਦਰ ਬੜਾ ਪਿੰਡ ਡਾ.ਜੋਤੀ ਫੋਕੇਲਾ ਵਲੋਂ ਕੋਰੋਨਾ ਵਾਇਰਸ ਦੇ ਸੰਪਰਕ ਵਿੱਚ ਰਹੇ ਲੋਕਾਂ ਦੀ ਪਹਿਚਾਣ ਕਰਨ, ਸਮੇਂ ਸਿਰ ਜ਼ਿਲ੍ਹਾ ਹਸਪਤਾਲ ਵਿਖੇ ਟੈਸਟ ਜਾਂਚ ਲਈ ਭੇਜਣ ਸਦਕਾ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਇਸ ਕਾਮਯਾਬੀ ਨੂੰ ਹਾਸਿਲ ਕੀਤਾ ਜਾ ਸਕਿਆ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।