ਪੰਜਾਬ ‘ਚ 3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, ਹੁਣ ਤੱਕ ਕੁਲ ਮਾਮਲੇ ਵੱਧ ਕੇ ਹੋਏ 45

    0
    1080

    ਚੰਡੀਗੜ੍ਹ. ਕੋਰੋਨਾ ਵਾਇਰਸ ਦੇ ਪੰਜਾਬ ਵਿੱਚ 3 ਹੋਰ ਪਾਜੀਟਿਵ ਮਾਮਲੇ ਸਾਹਮਣੇ ਆਉਣ ਦੀ ਖਬਰ ਹੈ। ਇਸਦੇ ਨਾਲ ਹੀ ਪੰਜਾਬ ਵਿੱਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਵੱਧ ਕੇ 45 ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹਨਾਂ ਵਿੱਚੋਂ 2 ਮਾਮਲੇ ਮੋਹਾਲੀ ਦੇ ਫੇਜ਼-9 ਅਤੇ 1 ਮਾਮਲਾ ਜਗਤਪੁਰਾ ਤੋਂ ਸਾਹਮਣੇ ਆਇਆ ਹੈ। ਇਸ ਬਾਰੇ ਪੁਸ਼ਟੀ ਡੀ ਸੀ ਮੋਹਾਲੀ ਵਲੋਂ ਪੁਸ਼ਟੀ ਕੀਤੀ ਗਈ ਹੈ।

    ਕੈਨੇਡਾ ਤੋਂ ਆਏ ਇੱਕ ਜੋੜੇ ਦੇ ਸੰਪਰਕ ‘ਚ ਆਈ ਇੱਕ 76 ਸਾਲਾ ਮਹਿਲਾ ਤੇ ਜੋੜੇ ਦਾ 10 ਸਾਲਾ ਬੱਚਾ ਕੋਰੋਨਾ ਪਾਜ਼ੀਟਿਵ ਪਾਏ ਗਏ। ਇਸ ਦੇ ਨਾਲ ਹੀ ਜਗਤਪੁਰਾ ਦਾ 55 ਸਾਲਾ ਬਜ਼ੁਰਗ ਜਿਸ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ, ਵੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।