ਪੰਜਾਬ ‘ਚ ਕੋਰੋਨਾ ਦੇ ਕੇਸ 200 ਤੋਂ ਪਾਰ, ਲੁਧਿਆਣਾ ਦੇ ACP ਦੀ ਪਤਨੀ, ਡ੍ਰਾਈਵਰ ਤੇ SHO ਨੂੰ ਵੀ ਕੋਰੋਨਾ

    0
    1030

    ਲੁਧਿਆਣਾ. ਕੋਰੋਨਾ ਦਾ ਕਹਿਰ ਪੰਜਾਬ ਵਿੱਚ ਵੱਧਦਾ ਜਾ ਰਿਹਾ ਹੈ। ਲੁਧਿਆਣਾ ਵਿੱਚ 3 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਲੁਧਿਆਣਾ ਵਿੱਚ ਪਾਜ਼ੀਟਿਵ ਮਰੀਜ਼ਾ ਦੀ ਗਿਣਤੀ ਵੱਧ ਕੇ 15 ਹੋ ਗਈ ਹੈ। ਪੰਜਾਬ ਵਿੱਚ ਹੁਣ ਤੱਕ ਕੋਰੋਨਾ ਦੇ ਮਾਮਲੇ ਵੱਧ ਕੇ 202 ਤੱਕ ਪਹੁੰਚ ਗਏ ਹਨ।

    ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਏਸੀਪੀ ਦੇ ਸੰਪਰਕ ਵਿੱਚ ਆਉਣ ਵਾਲੇ ਲੋਕ ਉਨ੍ਹਾਂ ਦੀ ਪਤਨੀ, ਇਕ ਸਬ ਇੰਸਪੈਕਟਰ ਅਤੇ ਡ੍ਰਾਈਵਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਲੱਭ ਕੇ ਕਵਾਰੰਟਾਇਨ ਕੀਤਾ ਜਾ ਰਿਹਾ ਹੈ ਅਤੇ ਬਲਡ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ। ਅੱਜ ਸਾਹਮਣੇ ਆਏ ਤਿੰਨੋ ਮਾਮਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕਵਾਰੰਟਾਇਨ ਕੀਤਾ ਗਿਆ ਹੈ।

    ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਅਪੀਲ

    ਘਰ ਵਿੱਚ ਰਹੋਗੇ ਤਾਂ ਹੀ ਸੇਫ ਰਹੋਗੇ ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।