ਜਲੰਧਰ ਦੀ ਬਸਤੀ ਦਾਨਿਸ਼ਮੰਦਾ ਤੋਂ 3 ਹੋਰ ਪਾਜ਼ੀਟਿਵ ਕੇਸ ਆਏ ਸਾਹਮਣੇ, ਮਰੀਜ਼ਾਂ ਦੀ ਗਿਣਤੀ ਹੋਈ 41

    0
    728

    ਜਲੰਧਰ. ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਜਲੰਧਰ ਜਿਲ੍ਹਾ ਲਗਾਤਾਰ ਵੱਧਦੇ ਕੋਰੋਨਾ ਮਾਮਲਿਆਂ ਕਾਰਨ ਪਹਿਲਾਂ ਹੀ ਰੇਡ ਜ਼ੋਨ ਵਿੱਚ ਆ ਚੁੱਕਾ ਹੈ। ਅੱਜ ਇੱਥੇ 3 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜਲੰਧਰ ਵਿੱਚ ਹੁਣ ਤੱਕ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 41 ਤੱਕ ਪਹੁੰਚ ਗਈ ਹੈ।

    ਅੱਜ ਰਣਜੀਤਾ ਜਿਸਦੀ ਉਮਰ 32 ਸਾਲ ਦੀ ਹੈ, ਮੰਗਲ (42) ਅਤੇ ਮਨਜ਼ੀਤ ਸਿੰਘ ਜਿਸਦੀ ਉਮਰ 17 ਸਾਲ ਦੀ ਹੈ ਦੀ ਰਿਪੋਰਟ ਪਾਜ਼ੀਟਿਵ ਸਾਹਮਣੇ ਆਈ ਹੈ। ਇਹ ਸਾਰੇ ਮਰੀਜ਼ ਬਸਤੀ ਦਾਨਿਸ਼ਮੰਦਾ ਤੋਂ ਸਾਹਮਣੇ ਆਏ ਹਨ।

    ਘਰ ਵਿੱਚ ਰਹਿਣਾ ਹੀ ਸੁਰੱਖਿਅਤ ਹੈ

    ਲੋਕਾਂ ਨੂੰ ਅਪੀਲ ਹੈ ਕਿ ਘਰ ਵਿੱਚ ਰਹੋਗੇ ਤਾਂ ਹੀ ਸੇਫ ਰਹੋਗੇ। ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।