ਫਰੀਦਕੋਟ/ਬਠਿੰਡਾ . ਪੰਜਾਬ ਵਿਚ ਜਿੱਥੇ ਕੋਰੋਨਾ ਮਰੀਜ਼ ਠੀਕ ਵੀ ਹੋ ਰਹੇ ਹਨ ਤੇ ਉੱਥੇ ਹੀ ਨਵੇਂ ਮਾਮਲੇ ਵੀ ਸਾਹਮਣੇ ਆ ਰਹੇ ਹਨ। ਅੱਜ ਜਿਲ੍ਹਾ ਫਰੀਦਕੋਟ ‘ਚ 3 ਤੇ ਬਠਿੰਡਾ ਵਿਚ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਹਨਾਂ ਵਿਚ 1 ਪੁਲਿਸ ਕਰਮਚਾਰੀ , 1 ਗਰਭਵਤੀ ਔਰਤ ਤੇ ਇਕ ਬਾਹਰਲੇ ਸੂਬੇ ਦਾ ਵਿਅਕਤੀ ਸ਼ਾਮਲ ਹੈ।

ਫਰੀਦਕੋਟ ਦੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 5016 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ, ਜਿਹਨਾਂ ਵਿੱਚੋਂ 4707 ਰਿਪੋਰਟਾਂ ਨੈਗੇਟਿਵ ਆਈਆਂ ਤੇ 156 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ ਤੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਅੱਜ 145 ਨਵੀਂਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿਚੋਂ 143 ਦੀ ਰਿਪੋਰਟ ਨੈਗੇਟਿਵ ਤੇ 2 ਦੀ ਰਿਪੋਰਟ ਦੀ ਪੌਜੀਟਿਵ ਆਈ ਹੈ। ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ 9 ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਮਰੀਜ਼ ਦਾ ਯਾਤਰਾ ਪਿਛੋਕੜ ਵੀ ਹੈ।