ਨਵੇਂ ਸਾਲ ‘ਤੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਸਨ 3 ਨੌਜਵਾਨ, ਸਰਹੱਦੀ ਇਲਾਕੇ ਕਲਾਨੌਰ ਤੋਂ ਨਜਾਇਜ਼ ਅਸਲੇ ਸਮੇਤ ਕੀਤਾ ਗ੍ਰਿਫ਼ਤਾਰ

0
2187

ਡੇਰਾ ਬਾਬਾ ਨਾਨਕ (ਕਲਾਨੌਰ) | ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਬੈਠੇ 3 ਨੌਜਵਾਨਾਂ ਨੂੰ ਗੁਰਦਾਸਪੁਰ ਪੁਲਿਸ ਨੇ ਸਰਹੱਦੀ ਕਸਬਾ ਕਲਾਨੌਰ ਦੇ ਰੁਡਿਆਣਾ ਮੋੜ ਤੋਂ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਰੁਡਿਆਣਾ ਮੋੜ ਤੇ ਨਾਕੇਬੰਦੀ ਕੀਤੀ ਹੋਈ ਸੀ ਅਤੇ ਡੇਰਾ ਬਾਬਾ ਨਾਨਕ ਸਾਈਡ ਤੋਂ ਆ ਰਹੀ ਇਕ ਲਾਂਸਰ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਚੈਕਿੰਗ ਕੀਤੀ ਗਈ ਤਾਂ ਇਨ੍ਹਾਂ ਤਿੰਨਾਂ ਨੌਜਵਾਨਾਂ ਕੋਲੋਂ 32 ਬੋਰ ਦਾ ਪਿਸਤੌਲ, ਇੱਕ 315 ਬੋਰ ਦਾ ਦੇਸੀ ਕੱਟਾ, ਦੋ ਮੈਗਜ਼ੀਨ ਅਤੇ 26 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ।

ਆਰੋਪੀ ਨਸ਼ਾ ਵੇਚਣ ਅਤੇ ਪੀਣ ਦੇ ਆਦੀ ਸਨ ਇਨ੍ਹਾਂ ਕੋਲੋਂ ਮੌਕੇ ਤੇ ਇਕ ਲੱਖ ਰੁਪਏ ਡਰੱਗ ਮਨੀ, 281 ਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ ।

ਇਹ 3 ਆਰੋਪੀ ਅਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ, ਅਨਮੋਲਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ, ਚਾਰਲਸ ਮਸੀਹ ਪੁੱਤਰ ਇੰਦਰਜੀਤ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੁਲਿਸ ਨੇ ਇਨ੍ਹਾਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਅਗਲੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਅਗਲੀ ਪੁੱਛਗਿੱਛ ਕੀਤੀ ਜਾ ਸਕੇ।