ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਚੁੱਕਿਆ ਖੌਫਨਾਕ ਕਦਮ, ਦਿੱਤੀ ਜਾਨ, ਪਤਨੀ ਦਾ ਰੋ-ਰੋ ਕੇ ਬੁਰਾ ਹਾਲ

0
1369


ਸੰਗਰੂਰ | ਕਰਜ਼ੇ ਵਿਚ ਫਸੇ ਹਲਕਾ ਲਹਿਰਾ ਦੇ ਪਿੰਡ ਲਹਿਲ ਕਲਾਂ ਵਿਖੇ ਇਕ ਕਿਸਾਨ ਵੱਲੋਂ ਜਾਨ ਦੇ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸਤਗੁਰ ਸਿੰਘ ਪੁੱਤਰ ਨਾਝਰ ਸਿੰਘ ਵਜੋਂ ਹੋਈ ਹੈ। ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਹੈ ਕਿ ਉਸ ਦਾ ਪਤੀ ਸਤਗੁਰ ਸਿੰਘ 2 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਕਰਜ਼ਾ ਜ਼ਿਆਦਾ ਹੋਣ ਕਰਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਉਸ ਨੇ ਖੌਫਨਾਕ ਕਦਮ ਚੁੱਕਿਆ। ਕਰਜ਼ਿਆਂ ਦੇ ਮੱਕੜਜਾਲ ਵਿਚ ਫਸੇ ਪੰਜਾਬ ਦੇ ਕਿਸਾਨਾਂ ਵੱਲੋਂ ਜਾਨ ਦੇਣ ਦਾ ਰੁਝਾਨ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਹੈ ਜੋ ਕਿ ਅਜੇ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ।