ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਗੁ. ਸ੍ਰੀ ਫਤਿਹਗੜ੍ਹ ਸਾਹਿਬ ਪਤਨੀ ਸਮੇਤ CM ਮਾਨ ਹੋਏ ਨਤਮਸਤਕ

0
1952

ਫਤਿਹਗੜ੍ਹ ਸਾਹਿਬ, 27 ਦਸੰਬਰ | CM ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। CM ਮਾਨ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿਚ ਕਿਧਰੇ ਨਹੀਂ ਮਿਲਦੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਫਤਿਹਗੜ੍ਹ ਸਾਹਿਬ ਵਿਚ 26 ਦਸੰਬਰ ਤੋਂ 28 ਦਸੰਬਰ ਤੱਕ ਸ਼ਹੀਦੀ ਸਭਾ ਮਨਾਈ ਜਾ ਰਹੀ ਹੈ, ਜਿਸ ਵਿਚ ਦੇਸ਼- ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਪਹੁੰਚਦੇ ਹਨ। ਇਸ ਦੇ ਚੱਲਦਿਆਂ ਮਾਨ ਸਰਕਾਰ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਦੀ ਹਦੂਦ ਅੰਦਰ ਆਉਂਦੇ ਸਾਰੇ ਸ਼ਰਾਬ ਦੇ ਠੇਕੇ ਤਿੰਨ ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹੋਏ ਹਨ।

ਇਸ ਤੋਂ ਪਹਿਲਾਂ ਸ਼ਹਾਦਤਾਂ ਦਾ ਮਹੀਨਾ ਹੋਣ ਕਰਕੇ ਸੀ.ਐੱਮ. ਮਾਨ ਦਸੰਬਰ ਮਹੀਨੇ ਨੂੰ ਸੋਗ ਦਾ ਮਹੀਨਾ ਵੀ ਐਲਾਨ ਕਰ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਦੇ ਚੱਲਦਿਆਂ ਇਸ ਮਹੀਨੇ ਕੋਈ ਵੀ ਜਸ਼ਨ ਵਾਲਾ ਸਮਾਗਮ ਨਹੀਂ ਕਰਨਾ ਚਾਹੀਦਾ। ਇਹ ਮਹੀਨਾ ਸਾਡੇ ਲਈ ਸੋਗ ਦਾ ਮਹੀਨਾ ਹੈ।