Sidhu Moosewala Case: ਅੱਜ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲ ਕਤਲਕਾਂਡ ਮਾਮਲੇ ਵਿੱਚ ਮੁਲਜ਼ਮਾਂ ਦੀ ਮਾਨਸਾ ਕੋਰਟ ‘ਚ ਪੇਸ਼ੀ ਹੋਵੇਗੀ। ਮਾਨਸਾ ਦੀ CJM ਕੋਰਟ ਵਿੱਚ ਅਹਿਮ ਸੁਣਵਾਈ ਹੋਵੇਗੀ। ਦੱਸ ਦਈਏ ਕਿ ਨਸਾ ਕੋਰਟ ਨੇ ਸਾਰੇ ਮੁਲਜ਼ਮਾਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਕੋਰਟ ਨੇ ਜੇਲ੍ਹ ਸੁਪਰੀਡੈਂਟ ਨੂੰ ਇਸ ਬਾਰੇ ਆਦੇਸ਼ ਜਾਰੀ ਕੀਤੇ ਸੀ।
ਮੁਲਜ਼ਮਾਂ ਖਿਲਾਫ਼ ਦੋਸ਼ ਆਇਦ ਨਹੀਂ ਹੋਏ
ਕੋਰਟ ਨੇ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਸਣੇ ਸਾਰੇ ਮੁਲਜ਼ਮਾਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਪੁਲਿਸ ਨੇ ਮੂਸੇਵਾਲਾ ਕਤਲਕਾਂਡ ਵਿੱਚ 30 ਮੁਲਜ਼ਮਾਂ ਖਿਲਾਫ ਚਾਰਸ਼ੀਟ ਦਾਇਰ ਕੀਤੀ ਹੈ ਪਰ ਹਾਲੇ ਤੱਕ ਕਿਸੇ ਵਿੱਚ ਮੁਲਜ਼ਮ ਖਿਲਾਫ ਦੋਸ਼ ਆਇਦ ਨਹੀਂ ਕੀਤੇ ਗਏ।
ਜ਼ਿਕਰਯੋਗ ਹੈ ਕਿ ਕਈ ਮੁਲਜ਼ਮ ਹਾਲੇ ਤੱਕ ਕੋਰਟ ਵਿੱਚ ਪੇਸ਼ ਨਹੀਂ ਹੋਏ ਹਨ। ਜਿਸ ਦੇ ਚੱਲਦਿਆਂ ਅੱਜ ਮਾਨਸਾ ਦੀ CJM ਕੋਰਟ ਵਿੱਚ ਸੁਣਵਾਈ ਹੋਵੇਗੀ।
ਸਿੱਧੂ ਦਾ ਕਾਤਲ ਕੌਣ?
ਮਰਹੂਮ ਗਾਈਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਜਵਾਹਰਕੇ ਪਿੰਡ ਵਿੱਚ ਬੀਤੇ ਸਾਲ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅਣਪਛਾਤੇ ਹਮਲਾਵਰੋਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲਕਾਂਡ ਦੀ ਜ਼ਿੰਮੇਵਾਰੀ ਲਈ ਸੀ। ਜਿਸ ਦੇ ਚੱਲਦਿਆਂ ਕੋਰਟ ਨੇ ਸਾਰੇ 29 ਮੁਲਜ਼ਮਾਂ ਨੂੰ ਅਦਾਲਤ ਵਿੱਚ ਫਿਜ਼ੀਕਲੀ ਜਾਂ ਵਰਚੁਅਲ ਤੌਰ ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਪਰਿਵਾਰ ਵੱਲੋਂ ਇਨਸਾਫ ਦੀ ਗੁਹਾਰ
ਸਿੱਧੂ ਮੂਸੇਵਾਲ ਦਾ ਪਰਿਵਾਰ ਬੀਤੇ ਇੱਕ ਸਾਲ ਤੋਂ ਇਨਸਾਫ ਦੀ ਗੁਹਾਰ ਲੱਗਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਇਨਸਾਫ ਦੀ ਮੰਗ ਨੂੰ ਲੈ ਵਿਧਾਨ ਸਭਾ ਦੇ ਬਾਹਰ ਧਰਨਾ ਵੀ ਲੱਗਾ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਪਰ ਹਾਲੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਹੈ।