ਜਲੰਧਰ ‘ਚ ਜ਼ਿਮਨੀ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਜ਼ੋਰਾਂ-ਸ਼ੋਰਾਂ ਨਾਲ ਲੱਗੀਆਂ ਪਾਰਟੀਆਂ ਕੰਪੇਨ ‘ਚ

0
412

ਜਲੰਧਰ | ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਦੱਸ ਦਈਏ ਕਿ ਇਥੇ 19 ਉਮੀਦਵਾਰ ਮੈਦਾਨ ਵਿੱਚ ਹਨ। ਸ਼ੁਰੂਆਤ ‘ਚ ਰਾਸ਼ਟਰੀ, ਖੇਤਰੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 31 ਲੋਕਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਉਸ ਤੋਂ ਬਾਅਦ ਛਾਂਟੀ ਪ੍ਰਕਿਰਿਆ ਅਤੇ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਹੁਣ 19 ਉਮੀਦਵਾਰ ਮੈਦਾਨ ਵਿੱਚ ਹਨ, ਜਿਸ ਵਿਚ ‘ਆਪ’ ਦੇ ਸੁਸ਼ੀਲ ਰਿੰਕੂ, ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ, ਭਾਜਪਾ ਦੇ ਇੰਦਰ ਇਕਬਾਲ ਅਟਵਾਲ ਅਤੇ ਅਕਾਲੀ ਦਲ ਦੇ ਡਾ. ਸੁਖਵਿੰਦਰ ਸੁੱਖੀ ਵੀ ਸ਼ਾਮਲ ਹਨ।

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਦਾ ਸ਼ੋਰ ਅੱਜ ਸ਼ਾਮ 5 ਵਜੇ ਖਤਮ ਹੋ ਜਾਵੇਗਾ। 10 ਮਈ ਨੂੰ ਵੋਟਿੰਗ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਮੁਹਿੰਮ ਬੰਦ ਕਰ ਦਿੱਤੀ ਜਾਵੇਗੀ। ਜਲੰਧਰ ਲੋਕ ਸਭਾ ਸੀਟ ‘ਤੇ ਕੁੱਲ 16 ਲੱਖ 21 ਹਜ਼ਾਰ 800 ਵੋਟਰ ਹਨ। ਜ਼ਿਲ੍ਹੇ ਵਿੱਚ 1972 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਇਨ੍ਹਾਂ ਸਾਰੇ ਪੋਲਿੰਗ ਸਟੇਸ਼ਨਾਂ ਵਿੱਚ ਵੈੱਬ ਕਾਸਟਿੰਗ ਸਮੇਤ ਹੋਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਹੋਣਗੀਆਂ। ਇਸ ਤੋਂ ਇਲਾਵਾ ਔਰਤਾਂ ਲਈ ‘ਵੁਮਨ ਓਨਲੀ ਪੋਲਿੰਗ ਸਟੇਸ਼ਨ’ ਸਥਾਪਤ ਕੀਤੇ ਗਏ ਹਨ, ਜਿਸ ਦਾ ਪ੍ਰਬੰਧ ਸਿਰਫ਼ ਔਰਤਾਂ ਹੀ ਕਰਨਗੀਆਂ, ਜਿਸ ਦਾ ਸੰਚਾਲਨ ਸਿਰਫ਼ ਔਰਤਾਂ ਹੀ ਕਰਨਗੀਆਂ।