ਸ੍ਰੀ ਅਨੰਦਪੁਰ ਸਾਹਿਬ ’ਚ ਅੱਜ ਹੋਲੇ ਮਹੱਲੇ ਦਾ ਦੂਜਾ ਦਿਨ, ਸੰਗਤਾਂ ਦਾ ਉਮੜਿਆ ਸੈਲਾਬ

0
2965

ਸ੍ਰੀ ਅਨੰਦਪੁਰ ਸਾਹਿਬ|ਸ੍ਰੀ ਅਨੰਦਪੁਰ ਸਾਹਿਬ ’ਚ ਅੱਜ ਹੋਲਾ ਮਹੱਲਾ ਦਾ ਦੂਜਾ ਦਿਨ ਹੈ। ਹੋਲਾ ਮਹੱਲਾ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਗੁਰੂ ਘਰਾਂ ਚ ਨਤਮਸਤਕ ਹੋ ਰਹੀਆਂ ਹਨ। ਅੱਜ ਵੀ ਬੁੱਢਾ ਦਲ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਗੱਤਕਾ ਮੁਕਾਬਲੇ ਕਰਵਾਏ ਜਾਣਗੇ। 

ਮਿਲੀ ਜਾਣਕਾਰੀ ਮੁਤਾਬਿਕ ਭਲਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹੱਲਾ ਸਜਾਇਆ ਜਾਵੇਗਾ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇਗਾ। ਚਾਰਨਗੰਗਾ ਸਟੇਡੀਅਮ ‘ਚ ਨਿਹੰਗ ਸਿੰਘ ਜੰਗਜੂ ਕਰਤੱਬ ਦਿਖਾਉਣਗੇ।