ਅੱਜ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਚੰਡੀਗੜ੍ਹ ਆਉਣਗੇ PM ਮੋਦੀ

0
339

ਚੰਡੀਗੜ੍ਹ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਦੁਪਹਿਰ 12 ਵਜੇ ਚੰਡੀਗੜ੍ਹ ਪਹੁੰਚਣਗੇ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਸੀ।

ਉਥੇ ਹੀ ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬਾਦਲ ਦੇ ਦਿਹਾਂਤ ‘ਤੇ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਦਫਤਰ ਅਤੇ ਸਰਕਾਰੀ ਸੰਸਥਾਵਾਂ ਬੰਦ ਰਹਿਣਗੇ। ਦੱਸ ਦਈਏ ਕਿ 27 ਅਪ੍ਰੈਲ ਨੂੰ ਜੱਦੀ ਪਿੰਡ ‘ਚ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਪੀ.ਐੱਮ. ਮੋਦੀ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਉਹ ਬਹੁਤ ਦੁਖੀ ਹਨ। ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੀ ਇੱਕ ਮਹਾਨ ਸ਼ਖਸੀਅਤ ਸਨ। ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ। ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਔਖੇ ਸਮੇਂ ਵਿਚ ਸੂਬੇ ਦਾ ਸਾਥ ਦਿੱਤਾ।

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਕੇਂਦਰ ਸਰਕਾਰ ਨੇ ਬਾਦਲ ਦੀ ਮੌਤ ‘ਤੇ ਦੋ ਦਿਨਾਂ (26 ਅਤੇ 27 ਅਪ੍ਰੈਲ) ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।