ਅੱਜ ਮਿਲੇਗਾ SGPC ਨੂੰ ਨਵਾਂ ਪ੍ਰਧਾਨ : ਤੇਜਾ ਸਿੰਘ ਸਮੁੰਦਰੀ ਹਾਲ ‘ਚ ਐਸਜੀਪੀਸੀ ਦਾ ਜਨਰਲ ਇਜਲਾਸ

0
856

ਅੰਮ੍ਰਿਤਸਰ, 8 ਨਵੰਬਰ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਅੱਜ ਚੋਣ ਹੋ ਰਹੀ ਹੈ। SGPC ਨੂੰ ਅੱਜ ਆਪਣਾ ਨਵਾਂ ਪ੍ਰਧਾਨ ਮਿਲ ਜਾਵੇਗਾ।

ਤੇਜਾ ਸਿੰਘ ਸਮੁੰਦਰੀ ਹਾਲ ਵਿਚ SGPC ਦਾ ਜਨਰਲ ਇਜਲਾਸ ਅੱਜ ਹੋ ਰਿਹਾ ਹੈ। ਇਸੇ ਦੌਰਾਨ ਇਸੇ ਹਾਲ ਵਿਚ ਪ੍ਰਧਾਨ ਲਈ ਵੋਟਾਂ ਪੈਣਗੀਆਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀਆਂ ਇਨ੍ਹਾਂ ਚੋਣਾਂ ਲਈ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਉਮੀਦਵਾਰ ਐਲਾਨਿਆ ਹੈ।

ਸੁਖਦੇਵ ਸਿੰਘ ਢੀਂਡਸਾ ਧੜੇ ਵਲੋਂ ਬਲਵੀਰ ਸਿੰਘ ਘੁੰਨਸ ਨੂੰ ਉਮੀਦਵਾਰ ਐਲਾਨਿਆ ਗਿਆ ਹੈ।