<p><strong>ਮੋਹਾਲੀ&comma; 26 ਨਵੰਬਰ &vert;<&sol;strong> ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਮੋਹਾਲੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਮੋਹਾਲੀ ਦੇ ਬੁਲਾਰੇ ਰਣਵੀਰ ਸਿੰਘ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਸਮੂਹ ਕਿਸਾਨ ਏਅਰਪੋਰਟ ਰੋਡ ਧਰਨੇ ਵਾਲੀ ਥਾਂ ’ਤੇ ਇਕੱਠੇ ਹੋਣਗੇ। ਸੋਮਵਾਰ ਸਵੇਰੇ ਇਥੇ ਮੀਟਿੰਗ ਹੋਵੇਗੀ। ਫਿਰ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।<&sol;p>&NewLine;<p>ਕਿਸਾਨਾਂ ਨੇ 3 ਦਿਨ ਦੇ ਧਰਨੇ ਦਾ ਐਲਾਨ ਕੀਤਾ ਸੀ। ਦਿੱਲੀ ਦੇ ਸਿੰਘੂ-ਟਿਕਰੀ ਬਾਰਡਰ &OpenCurlyQuote;ਤੇ ਹੋਏ ਅੰਦੋਲਨ ਵਾਂਗ ਕਿਸਾਨ ਪੂਰਾ ਸਾਮਾਨ ਲੈ ਕੇ ਪਹੁੰਚ ਗਏ ਸਨ। ਕਿਸਾਨ ਕੇਂਦਰ ਸਰਕਾਰ &OpenCurlyQuote;ਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾ ਰਹੇ ਹਨ। ਉਸ ਦਾ ਕਹਿਣਾ ਹੈ ਕਿ ਕੇਂਦਰ ਨੇ ਅੰਦੋਲਨ ਦੌਰਾਨ ਜਿਨ੍ਹਾਂ ਗੱਲਾਂ ਲਈ ਸਹਿਮਤੀ ਦਿੱਤੀ ਸੀ&comma; ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਖਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਨਹੀਂ ਲਏ। ਕਿਸਾਨਾਂ ਦਾ ਕਹਿਣਾ ਹੈ ਕਿ ਜਿਥੇ ਵੀ ਪੁਲਿਸ ਉਨ੍ਹਾਂ ਨੂੰ ਰੋਕੇਗੀ&comma; ਉਹ ਉਥੇ ਧਰਨਾ ਦੇਣਗੇ।<&sol;p>&NewLine;<p>ਇਸ ਦੇ ਨਾਲ ਹੀ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਨੇ ਪੂਰੀ ਤਾਇਨਾਤੀ ਕੀਤੀ ਹੈ। ਮੁਹਾਲੀ ਅਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ’ਤੇ ਚੰਡੀਗੜ੍ਹ ਪੁਲਿਸ ਤਾਇਨਾਤ ਹੈ। ਮੋਹਾਲੀ ਵਿਚ ਵੀ ਬੈਰੀਕੇਡਿੰਗ ਲਗਾ ਕੇ ਨੀਮ ਫ਼ੌਜੀ ਬਲ ਤਾਇਨਾਤ ਕੀਤੇ ਹਨ।<&sol;p>&NewLine;<p>ਕਿਸਾਨ ਆਗੂ ਨੇ ਕਿਹਾ ਕਿ ਹੁਣ ਉਹ ਚੰਡੀਗੜ੍ਹ ਬਾਰਡਰ ’ਤੇ ਧਰਨਾ ਦੇਣਗੇ। ਭਲਕੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਵੇਗੀ&comma; ਜਿਸ ਵਿਚ ਚੰਡੀਗੜ੍ਹ ਮਾਰਚ ਸਬੰਧੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਧਰਨਾ 3 ਦਿਨਾਂ ਦਾ ਹੈ ਪਰ ਸਾਡੀਆਂ ਤਿਆਰੀਆਂ ਮੁਕੰਮਲ ਹਨ। ਕੇਂਦਰ ਖਿਲਾਫ ਇਹ ਧਰਨਾ ਇਥੋਂ ਦਿੱਲੀ ਤੱਕ ਵੀ ਜਾ ਸਕਦਾ ਹੈ।<&sol;p>&NewLine;<p>ਕਿਸਾਨ ਆਗੂ ਨੇ ਕਿਹਾ ਕਿ ਫਿਲਹਾਲ ਸਾਡੀ ਤਿਆਰੀ ਹੈ ਕਿ ਰਾਜਪਾਲ ਸਾਨੂੰ ਸਮਾਂ ਦੇਣ ਅਤੇ ਕੁਝ ਕਿਸਾਨ ਆਗੂ ਉਨ੍ਹਾਂ ਕੋਲ ਆਪਣੀਆਂ ਮੰਗਾਂ ਰੱਖ ਸਕਦੇ ਹਨ। ਜੇਕਰ ਰਾਜਪਾਲ ਤੋਂ ਸਮਾਂ ਨਾ ਮਿਲਿਆ ਤਾਂ ਚੰਡੀਗੜ੍ਹ ਵੱਲ ਮਾਰਚ ਕਰਨ ਸਬੰਧੀ ਫੈਸਲਾ ਲਿਆ ਜਾਵੇਗਾ।<&sol;p>&NewLine;<p>ਪੰਚਕੂਲਾ ਪੁਲਿਸ ਕਮਿਸ਼ਨਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸ ਵਿਚ ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਬਿਨਾਂ ਇਜਾਜ਼ਤ ਤੋਂ ਪ੍ਰਦਰਸ਼ਨਕਾਰੀ ਪੰਚਕੂਲਾ ਅੰਦਰ ਜਾਂ ਬਾਹਰ ਵਾਹਨਾਂ ਦੀ ਆਵਾਜਾਈ ਵਿਚ ਵਿਘਨ ਨਹੀਂ ਪਾ ਸਕਦੇ ਅਤੇ ਚੰਡੀਗੜ੍ਹ ਵੱਲ ਮਾਰਚ ਕਰਨ ਲਈ ਵੱਖਰੀ ਇਜਾਜ਼ਤ ਲੈਣੀ ਪਵੇਗੀ।<&sol;p>&NewLine;<p><strong>ਵੇਖੋ ਵੀਡੀਓ <&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletin&sol;videos&sol;880014666985810">https&colon;&sol;&sol;www&period;facebook&period;com&sol;punjabibulletin&sol;videos&sol;880014666985810<&sol;a><&sol;p>&NewLine;<p><strong>ਵੇਖੋ ਵੀਡੀਓ <&sol;strong><&sol;p>&NewLine;<p><amp-youtube data-videoid&equals;"7N0SkmrzbQ8" layout&equals;"responsive" width&equals;"1000" height&equals;"563"><&sol;amp-youtube><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;