<p><strong>1&period;<&sol;strong> ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਵਾਰ ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਗਿਆ ਇਤਿਹਾਸਕ &OpenCurlyQuote;ਰੱਖੜ ਪੁੰਨਿਆ ਜੋੜ ਮੇਲਾ’ ਸਿਆਸਤ ਦਾ ਕੇਂਦਰ ਬਣ ਗਿਆ। ਕੱਲ੍ਹ ਰੱਖੜ ਪੁੰਨਿਆ ਮੌਕੇ ਸੂਬੇ ਦੀਆਂ ਸਾਰੀਆਂ ਹੀ ਮੁੱਖ ਸਿਆਸੀ ਧਿਰਾਂ ਵੱਲੋਂ ਕਾਨਫ਼ਰੰਸਾਂ ਕੀਤੀਆਂ ਗਈਆਂ। ਇੱਕੋ ਦਿਨ ਅਤੇ ਇੱਕੋ ਸਮੇਂ ’ਤੇ ਹੋਣ ਵਾਲੀਆਂ ਇਹ ਕਾਨਫ਼ਰੰਸਾਂ ਸਾਰੀਆਂ ਸਿਆਸੀ ਪਾਰਟੀਆਂ ਲਈ ਹੀ ਸ਼ਕਤੀ ਪ੍ਰਦਰਸ਼ਨ ਦਾ ਮੰਚ ਬਣ ਗਈਆਂ। ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਦੀਆਂ ਚਰਚਾਵਾਂ ਚੱਲ ਰਹੀਆਂ ਹਨ&comma; ਉੱਥੇ ਹੀ ਦੋਹਾਂ ਪਾਰਟੀਆਂ ਵੱਲੋਂ ਵੱਖ-ਵੱਖ ਸਟੇਜਾਂ ਲਗਾਈਆਂ ਗਈਆਂ। ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਬਾਬਾ ਬਕਾਲਾ ਵਿਖੇ &OpenCurlyQuote;ਪੰਥਕ ਕਾਨਫ਼ਰੰਸ’ ਕੀਤੀ ਗਈ ਅਤੇ &OpenCurlyQuote;ਆਪ’ ਵੱਲੋਂ ਵੀ ਰਈਆ ਅਨਾਜ ਮੰਡੀ ਵਿਖੇ ਸਮਾਗਮ ਕਰਵਾਇਆ ਗਿਆ।<&sol;p>&NewLine;<p><strong>2&period;<&sol;strong> ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਘਟਨਾਕ੍ਰਮ ਇਸ ਲਈ ਵੀ ਅਹਿਮ ਹੈ ਕਿਉਂਕਿ ਇਸ ਤੋਂ ਸਿਰਫ਼ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੇ ਹਨ&comma; ਜਿਨ੍ਹਾਂ ਨੇ ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਚਮਕੌਰ ਸਾਹਿਬ ਤੋਂ ਆਉਣ ਵਾਲੀਆਂ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਨੇ ਉੱਥੇ ਉਨ੍ਹਾਂ ਦੀ ਡਿਊਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਈ ਹੈ ਅਤੇ ਉਹ ਇਹ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ।<&sol;p>&NewLine;<p><strong>3&period;<&sol;strong> ਕਾਂਗਰਸ ਵਿੱਚ ਚੱਲ ਰਿਹਾ ਕਾਟੋ-ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਚਰਨਜੀਤ ਚੰਨੀ ਵੱਲੋਂ ਆਪਣੇ ਹਮਾਇਤੀ ਕਾਂਗਰਸੀਆਂ ਨਾਲ ਸਿਆਸੀ ਕਾਨਫ਼ਰੰਸ ਕੀਤੀ ਗਈ। ਇਸ ਕਾਨਫ਼ਰੰਸ ਵਿੱਚ ਨਾ ਤਾਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਹੋਏ ਅਤੇ ਨਾ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਕਈ ਵੱਡੇ ਲੀਡਰ ਸ਼ਾਮਲ ਹੋਏ। ਇੱਥੇ ਹੀ ਬਸ ਨਹੀਂ&comma; ਪੰਜਾਬ ਕਾਂਗਰਸ ਦੇ ਫੇਸਬੁੱਕ ਵਾਲੇ ਅਧਿਕਾਰਤ ਪੇਜ ’ਤੇ ਵੀ ਕਾਨਫ਼ਰੰਸ ਦੀ ਵੀਡੀਓ ਸ਼ੇਅਰ ਤੱਕ ਨਹੀਂ ਕੀਤੀ ਗਈ। ਇਸ ਤੋਂ ਪਹਿਲਾਂ ਵੀ ਚੰਨੀ ਧੜੇ ਨੇ ਲੁਧਿਆਣਾ ਵਿਖੇ ਰੈਲੀ ਕੀਤੀ ਸੀ ਅਤੇ ਉਸ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਬੁਲਾਇਆ ਗਿਆ&comma; ਜਦਕਿ ਸੂਬਾ ਕਾਂਗਰਸ ਪ੍ਰਧਾਨ ਦੂਰ ਰਹੇ। ਹੁਣ ਚੰਨੀ ਧੜੇ ਦੇ ਆਗੂਆਂ ਨੇ ਬਾਬਾ ਬਕਾਲਾ ਵਿੱਚ ਰੈਲੀ ਕੀਤੀ। ਇਸ ਰੈਲੀ ਵਿੱਚੋਂ ਵੀ ਰਾਜਾ ਵੜਿੰਗ ਸਣੇ ਕਈ ਵੱਡੇ ਕਾਂਗਰਸੀ ਆਗੂ ਨਦਾਰਦ ਰਹੇ।<&sol;p>&NewLine;<p><strong>4&period;<&sol;strong> ਰੱਖੜ ਪੁੰਨਿਆ ਮੌਕੇ ਭਾਰਤੀ ਜਨਤਾ ਪਾਰਟੀ ਵੱਲੋਂ ਕਰਵਾਈ ਗਈ ਕਾਨਫ਼ਰੰਸ ਵਿੱਚ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਨੇ ਗੁਰੂ ਸਾਹਿਬਾਨ ਦੇ ਮਹਾਨ ਇਤਿਹਾਸ&comma; ਲਾਸਾਨੀ ਕੁਰਬਾਨੀਆਂ ਅਤੇ ਮਨੁੱਖਤਾ ਲਈ ਦਿੱਤੇ ਉਪਦੇਸ਼ਾਂ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ। ਚੌਹਾਨ ਨੇ ਆਖਿਆ ਕਿ ਅੱਜ ਬਾਬਾ ਬਕਾਲਾ ਸਾਹਿਬ ਦੀ ਇਸ ਪਵਿੱਤਰ ਧਰਤੀ ’ਤੇ ਆ ਕੇ ਉਨ੍ਹਾਂ ਦਾ ਜੀਵਨ ਧੰਨ ਹੋ ਗਿਆ ਹੈ। ਉਨ੍ਹਾਂ &OpenCurlyQuote;ਹਿੰਦ ਦੀ ਚਾਦਰ’ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਤਪ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਸ਼ਰਧਾ ਪ੍ਰਗਟ ਕੀਤੀ। ਜਿੱਥੇ ਨੌਵੇਂ ਪਾਤਸ਼ਾਹ ਨੇ 26 ਸਾਲ&comma; 9 ਮਹੀਨੇ ਅਤੇ 13 ਦਿਨ ਤਪੱਸਿਆ ਕੀਤੀ ਸੀ। ਇਹ ਉਹੀ ਪਵਿੱਤਰ ਧਰਤੀ ਹੈ&comma; ਜਿੱਥੇ ਮੱਖਣ ਸ਼ਾਹ ਲੁਬਾਣਾ ਨੇ ਸੱਚੇ ਗੁਰੂ ਦੀ ਪਛਾਣ ਕਰਕੇ &OpenCurlyQuote;ਗੁਰੂ ਲਾਧੋ ਰੇ&comma; ਗੁਰੂ ਲਾਧੋ ਰੇ’ ਦਾ ਹੋਕਾ ਦਿੱਤਾ ਸੀ।<&sol;p>&NewLine;<p><strong>5&period;<&sol;strong> ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਲਗਭਗ 500 ਸਿੱਖ ਅਤੇ ਸਿੰਧੀ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ &lpar;24 ਨਵੰਬਰ&rpar; ਮੌਕੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਭਾਰਤ ਆਉਣ ਦੀ ਇਜਾਜ਼ਤ ਦੇਵੇ। ਇਹ ਆਪਣੀ ਕਿਸਮ ਦੀ ਪਹਿਲੀ ਅਜਿਹੀ ਮੰਗ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵੱਲੋਂ 25 ਅਗਸਤ ਨੂੰ ਲਾਹੌਰ ਸਥਿਤ &OpenCurlyQuote;ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ’ ਦੇ ਚੇਅਰਮੈਨ ਨੂੰ ਭੇਜੇ ਪੱਤਰ ਵਿੱਚ ਸ਼ਰਧਾਲੂਆਂ ਦੀ ਰਿਹਾਇਸ਼&comma; ਲੰਗਰ&comma; ਸਥਾਨਕ ਆਵਾਜਾਈ ਅਤੇ ਹੋਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਾ ਖਰਚਾ ਅਤੇ ਪ੍ਰਬੰਧ ਖੁਦ ਸੰਭਾਲਣ ਦੀ ਪੇਸ਼ਕਸ਼ ਕੀਤੀ ਗਈ ਹੈ।<&sol;p>&NewLine;<p><strong>6&period;<&sol;strong> ਪੰਜਾਬ ਵਿੱਚ ਇਸ ਸਾਲ ਕਮਜ਼ੋਰ ਰਹੇ ਮਾਨਸੂਨ ਨੇ ਸੂਬੇ ਦੇ ਮੁੱਖ ਜਲ ਭੰਡਾਰਾਂ ਲਈ ਚਿੰਤਾ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ। ਸੂਬੇ ਦੇ ਤਿੰਨ ਪ੍ਰਮੁੱਖ ਡੈਮਾਂ—ਭਾਖੜਾ&comma; ਪੌਂਗ ਅਤੇ ਰਣਜੀਤ ਸਾਗਰ—ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਹੇਠਾਂ ਚੱਲ ਰਿਹਾ ਹੈ। ਡੈਮਾਂ ਵਿੱਚ ਪਾਣੀ ਭਰਨ ਦਾ ਸਰਕਾਰੀ ਸੀਜ਼ਨ 15 ਸਤੰਬਰ ਨੂੰ ਖ਼ਤਮ ਹੋਣ ਜਾ ਰਿਹਾ ਹੈ&comma; ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਪਾਣੀ ਦੀ ਕਿੱਲਤ ਵਧਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਜੇਕਰ ਆਉਣ ਵਾਲੇ ਦੋ ਹਫ਼ਤਿਆਂ ਵਿੱਚ ਕੈਚਮੈਂਟ ਖੇਤਰਾਂ ਵਿੱਚ ਭਾਰੀ ਮੀਂਹ ਨਹੀਂ ਪੈਂਦਾ&comma; ਤਾਂ ਸਿੰਚਾਈ ਅਤੇ ਬਿਜਲੀ ਉਤਪਾਦਨ ’ਤੇ ਇਸ ਦਾ ਸਿੱਧਾ ਅਸਰ ਪੈ ਸਕਦਾ ਹੈ।<&sol;p>&NewLine;<p><strong>7&period;<&sol;strong> ਖੰਡ-ਪਿਆਜ਼ ਤੋਂ ਬਾਅਦ ਹੁਣ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ। ਮੁੰਬਈ ਵਿੱਚ ਰੋਜ਼ਾਨਾ ਤਾਜ਼ਾ ਤਬੇਲਾ ਦੁੱਧ ਖਰੀਦਣ ਵਾਲੇ ਲੋਕਾਂ ਨੂੰ ਇੱਕ ਸਤੰਬਰ ਤੋਂ ਵਧੇਰੇ ਕੀਮਤ ਅਦਾ ਕਰਨੀ ਪਵੇਗੀ। ਦੁੱਧ ਉਤਪਾਦਕਾਂ ਨੇ ਕੀਮਤ ਵਿੱਚ 9 ਰੁਪਏ ਪ੍ਰਤੀ ਲੀਟਰ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ 93 ਰੁਪਏ ਪ੍ਰਤੀ ਲੀਟਰ ਮਿਲਣ ਵਾਲਾ ਤਬੇਲਾ ਦੁੱਧ 102 ਰੁਪਏ ਪ੍ਰਤੀ ਲੀਟਰ ਹੋ ਜਾਵੇਗਾ। ਨਵੀਆਂ ਦਰਾਂ 1 ਸਤੰਬਰ&comma; 2026 ਤੋਂ ਲਾਗੂ ਹੋਣਗੀਆਂ ਅਤੇ 28 ਫਰਵਰੀ&comma; 2027 ਤੱਕ ਪ੍ਰਭਾਵੀ ਰਹਿਣਗੀਆਂ। ਇਹ ਵਾਧਾ ਤਿਉਹਾਰਾਂ ਦੇ ਸੀਜ਼ਨ ਤੋਂ ਠੀਕ ਪਹਿਲਾਂ ਹੋਇਆ ਹੈ&comma; ਜਿਸ ਨਾਲ ਮੁੰਬਈ ਦੇ ਘਰੇਲੂ ਬਜਟ ’ਤੇ ਵਾਧੂ ਬੋਝ ਪੈ ਸਕਦਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;