ਟਰਾਂਟੋ ਸਿਟੀ ਪ੍ਰਸ਼ਾਸਨ ਨੇ ਸਿੱਖਾਂ ਤੋਂ ਮੰਗੀ ਮਾਫੀ, ਨੌਕਰੀ ‘ਤੇ ਬੁਲਾਇਆ ਵਾਪਸ

0
1430

ਡੈਸਕ | ਟਰਾਂਟੋ ਸਿਟੀ ਪ੍ਰਸ਼ਾਸਨ ਵਲੋਂ ਨੌਕਰੀ ਤੋਂ ਕੱਢਣ ਵਾਲੇ ਸਿੱਖਾਂ ਤੋਂ ਮਾਫੀ ਮੰਗ ਕੇ ਉਹਨਾਂ ਨੂੰ ਦੁਬਾਰਾ ਨੌਕਰੀ ਤੇ ਰੱਖ ਲਿਆ ਹੈ। 100 ਦੇ ਕਰੀਬ ਸਿੱਖਾਂ ਨੂੰ ਦਾੜੀ ਕਰਕੇ ਨੌਕਰੀ ਤੋਂ ਕੱਢਿਆ ਗਿਆ ਸੀ। ਉਹਨਾਂ ਨੂੰ ਕਿਹਾ ਸੀ ਕਿ ਜਾਂ ਤਾਂ ਕਲੀਨ ਸ਼ੇਵ ਹੋ ਜਾਓ ਜਾਂ ਫਿਰ ਨੌਕਰੀ ਛੱਡ ਦਿਓ।

ਹੁਣ ਖ਼ਬਰ ਸਾਹਮਣੇ ਆਈ ਹੈ ਕਿ ਟੋਰਾਂਟੋ ਸਿਟੀ ਪ੍ਰਸ਼ਾਸਨ ਨੇ ਸਿੱਖਾਂ ਕੋਲੋਂ ਮਾਫੀ ਮੰਗਦੇ ਹੋਏ ਉਹਨਾਂ ਨੂੰ ਦੁਬਾਰਾ ਨੌਕਰੀ ਤੇ ਰੱਖ ਲਿਆ ਹੈ। ਦੱਸ ਦਈਏ ਕਿ ਸੁਰੱਖਿਆ ਗਾਰਡਾਂ ਲਈ ਕਲੀਨ-ਸ਼ੇਵ ਹੋਣਾ ਲਾਜ਼ਮੀ ਕੀਤਾ ਸੀ, ਜਿਸ ਦਾ ਵਰਲਡ ਸਿੱਖ ਆਰਗੇਨਾਈਜੇਸ਼ਨ ਨੇ ਵਿਰੋਧ ਜਤਾ ਕੇ ਹੁਕਮ ਵਾਪਸ ਲੈਣ ਦੀ ਮੰਗ ਕੀਤੀ ਸੀ।

ਵਰਲਡ ਸਿੱਖ ਆਰਗੇਨਾਈਜੇਸ਼ਨ ਦੇ ਵਿਰੋਧ ਤੋਂ ਬਾਅਦ ਟੋਰਾਂਟੋ ਸਿਟੀ ਪ੍ਰਸ਼ਾਸਨ ਦੇ ਵੱਲੋਂ ਆਪਣਾ ਤਾਨਾਸ਼ਾਹੀ ਹੁਕਮ ਵਾਪਸ ਲੈਂਦੇ ਹੋਏ, 100 ਸਿੱਖਾਂ ਸਿਕਿਉਰਿਟੀ ਗਾਰਡਾਂ ਨੂੰ ਨੌਕਰੀ ਤੋਂ ਕੱਢਣ ਵਾਲਾ ਹੁਕਮ ਵਾਪਸ ਲੈਂਦਿਆਂ ਹੋਇਆ, ਉਨ੍ਹਾਂ ਨੂੰ ਨੌਕਰੀ ‘ਤੇ ਫਿਰ ਤੋਂ ਬਹਾਲ ਕਰ ਦਿੱਤਾ ਹੈ।

(Note : ਖਬਰਾਂ ਦੇ ਅਪਡੇਟਸ ਆਪਣੇ Whatsapp ‘ਤੇ ਮੰਗਵਾਉਣ ਲਈ ਲਿੰਕ ‘ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ  ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ )