ਅੰਮ੍ਰਿਤਸਰ | ਜ਼ਿਲ੍ਹੇ ਵਿੱਚ ਅੱਜ 20 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ 21 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਹੁਣ ਤੱਕ ਜ਼ਿਲ੍ਹੇ ਵਿਚ 11140 ਵਿਅਕਤੀ ਕੋਰੋਨਾ ਤੋਂ ਮੁਕਤ ਹੋ ਗਏ ਹਨ।
ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 298 ਐਕਟਿਵ ਕੇਸ ਹਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ 456 ਲੋਕਾਂ ਦੀ ਕੋਰੋਨਾ ਪਾਜ਼ੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।