ਮਾਂ ਦੀ ਦਵਾਈ ਲੈ ਕੇ ਵਾਪਸ ਪਰਤ ਰਹੇ ਨੌਜਵਾਨ ਨੂੰ ਟਰੈਕਟਰ ਨੇ ਮਾਰੀ ਟੱਕਰ, ਮੌਤ

0
987

ਗੁਰਦਾਸਪੁਰ | ਕਲਾਨੌਰ ਅਧੀਨ ਗੁਰਦਾਸਪੁਰ-ਭਾਗੋਵਾਲ ਸੜਕ ਉੱਪਰ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ ਹੋ ਗਈ। ਅਮਰੀਕ ਸਿੰਘ ਪੁੱਤਰ ਕੁੰਨਣ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਭਾਣਜਾ ਕੁਲਵਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਭਾਗੋਵਾਲ ਬੀਤੇ ਦਿਨ ਮੋਟਰਸਾਈਕਲ ‘ਤੇ ਆਪਣੀ ਮਾਤਾ ਦੀ ਦਵਾਈ ਲੈ ਕੇ ਗੁਰਦਾਸਪੁਰ ਤੋਂ ਆਪਣੇ ਪਿੰਡ ਵਾਪਿਸ ਆ ਰਿਹਾ ਸੀ।

ਜਿਵੇਂ ਹੀ ਪੰਜਾਬ ਐਂਡ ਸਿੰਧ ਬੈਂਕ ਨੇੜੇ ਪੁੱਜਾ ਤਾਂ ਇਕ ਟਰੈਕਟਰ-ਟਰਾਲੀ ਜਿਸ ਨੂੰ ਕੋਈ ਅਣਪਛਾਤਾ ਚਲਾ ਰਿਹਾ ਸੀ, ਨੇ ਉਸ ਦੇ ਭਾਣਜੇ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਭਾਣਜੇ ਦੀ ਮੌਤ ਹੋ ਗਈ। ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਹਾਇਕ ਸਬ-ਇੰਸਪੈਕਟਰ ਨੇ ਅਮਰੀਕ ਸਿੰਘ ਦੇ ਬਿਆਨ ‘ਤੇ ਟਰੈਕਟਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।