ਦਰਦਨਾਕ ਹਾਦਸਾ : ਨਿਰਮਾਣ ਅਧੀਨ ਰੇਲਵੇ ਪੁਲ ਡਿੱਗਣ ਕਾਰਨ 17 ਮਜ਼ਦੂਰਾਂ ਦੀ ਮੌਤ

0
770

ਆਈਜ਼ੌਲ | ਮਿਜ਼ੋਰਮ ‘ਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰਿਆ। ਇੱਥੇ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਣ ਕਾਰਨ ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ ਹੈ।

ਮੌਕੇ ‘ਤੇ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਜਿਸ ਥਾਂ ‘ਤੇ ਇਹ ਘਟਨਾ ਵਾਪਰੀ, ਉਹ ਰਾਜਧਾਨੀ ਆਈਜ਼ੌਲ ਤੋਂ ਕਰੀਬ 21 ਕਿਲੋਮੀਟਰ ਦੂਰ ਹੈ।

ਘਟਨਾ ਸਮੇਂ ਸਾਰੇ ਮਜ਼ਦੂਰ ਪੁਲ ‘ਤੇ ਕੰਮ ਕਰ ਰਹੇ ਸਨ। ਪੁਲਿਸ ਅਧਿਕਾਰੀ ਨੇ ਦੱਸਿਆ, ‘ਮਲਬੇ ‘ਚੋਂ ਹੁਣ ਤੱਕ 17 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਕਈ ਹੋਰ ਅਜੇ ਵੀ ਲਾਪਤਾ ਹਨ।