ਚੰਬਾ | ਹਿਮਾਚਲ ਪ੍ਰਦੇਸ਼ ਵਿੱਚ ਸੜਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ। ਹਰ ਰੋਜ਼ ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗੁਆ ਰਹੇ ਹਨ।
ਤਾਜ਼ਾ ਮਾਮਲਾ ਸੂਬੇ ਦੇ ਚੰਬਾ ਜ਼ਿਲ੍ਹੇ ਦਾ ਹੈ, ਜਿੱਥੇ ਇਕ ਪਿਕਅੱਪ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ 2 ਔਰਤਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਨਾਲ ਭਰੀ ਇਕ ਗੱਡੀ ਮ੍ਰਿਤਕ ਦੇ ਵਾਰਿਸਾਂ ਨੂੰ ਦਿਲਾਸਾ ਦੇਣ ਜਾ ਰਹੀ ਸੀ ਕਿ ਰਸਤੇ ਵਿੱਚ ਬੇਕਾਬੂ ਹੋ ਕੇ ਪਲਟ ਗਈ। ਇਹ ਹਾਦਸਾ ਮੰਗਲਵਾਰ ਸਵੇਰੇ 11 ਵਜੇ ਭਰੜੀ ਦੇ ਸਰੋਲ ਨਾਲੇ ਕੋਲ ਵਾਪਰਿਆ।
ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਜ਼ਿਲ੍ਹਾ ਚੰਬਾ ਦੇ ਥਾਣਾ ਚੁਵਾੜੀ ਅਧੀਨ ਪੈਂਦੇ ਭਰਾੜੀ ਨੇੜੇ ਵਾਪਰਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਚੁਵਾੜੀ ਅਧੀਨ ਪੈਂਦੀ ਬਕਲੋਹ ਚੌਕੀ ਦੀ ਟੀਮ ਮੌਕੇ ‘ਤੇ ਪਹੁੰਚ ਗਈ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਜ਼ਖਮੀਆਂ ਨੂੰ ਲਿਆਉਣ ਲਈ ਸਿਵਲ ਹਸਪਤਾਲ ਚੁਵਾੜੀ ਤੋਂ 108 ਐਂਬੂਲੈਂਸ ਰਵਾਨਾ ਕੀਤੀ ਗਈ। ਬਚਾਅ ਕਾਰਜ ‘ਚ ਸਥਾਨਕ ਲੋਕ ਵੀ ਅੱਗੇ ਆਏ।
ਚੁਵਾੜੀ ਹਸਪਤਾਲ ਵਿੱਚ ਵੀ ਹਫੜਾ-ਦਫੜੀ ਦਾ ਮਾਹੌਲ ਰਿਹਾ। ਪਿਕਅੱਪ ਗੱਡੀ ‘ਚ 29 ਲੋਕ ਸਵਾਰ ਸਨ। ਹਾਦਸੇ ‘ਚ 2 ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ, ਜਦਕਿ ਬਾਕੀ 27 ਲੋਕਾਂ ਨੂੰ ਬਚਾ ਕੇ ਚੁਵਾੜੀ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ