ਦਰਦਨਾਕ ਹਾਦਸਾ : ਬਰਾਤੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ, 7 ਲੋਕਾਂ ਦੀ ਹੋਈ ਮੌਤ, 18 ਜ਼ਖਮੀ

0
364

ਆਂਧਰਾ ਪ੍ਰਦੇਸ਼ | ਇਥੋਂ ਦੇ ਪ੍ਰਕਾਸ਼ਮ ਜ਼ਿਲ੍ਹੇ ਵਿਚ ਸੋਮਵਾਰ ਦੇਰ ਰਾਤ ਬਰਾਤ ਲੈ ਕੇ ਜਾ ਰਹੀ ਬੱਸ ਦੇ ਨਹਿਰ ਵਿਚ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਇਹ ਹਾਦਸਾ ਦਾਰਸੀ ਦੇ ਬਾਹਰਵਾਰ ਉਸ ਸਮੇਂ ਵਾਪਰਿਆ ਜਦੋਂ ਬੱਸ ਬਰਾਤ ਨੂੰ ਲੈ ਕੇ ਜਾ ਰਹੀ ਸੀ।

ਦੱਸਿਆ ਜਾ ਰਿਹਾ ਬੱਸ ਨਹਿਰ ਵਿਚ ਡਿੱਗਣ ਤੋਂ ਪਹਿਲਾਂ ਇਕ ਖੰਭੇ ਨਾਲ ਟਕਰਾ ਗਈ। ਹਾਦਸੇ ਵਿਚ ਵਾਲ-ਵਾਲ ਬਚੇ ਬੱਸ ਡਰਾਈਵਰ ਨੇ ਕਿਹਾ ਕਿ ਬੱਸ ਦੇ ਸਟੀਅਰਿੰਗ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਅਤੇ ਬ੍ਰੇਕਾਂ ਵੀ ਫੇਲ੍ਹ ਹੋ ਗਈਆਂ ਸਨ। ਉਨ੍ਹਾਂ ਕਿਹਾ ਕਿ ਇਸ ਹਾਦਸੇ ‘ਚ ਘੱਟੋ-ਘੱਟ 18 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਓਂਗੋਲ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਸਾਰੇ ਜ਼ਖਮੀਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

ਪੁਲਿਸ ਸੁਪਰਡੈਂਟ ਮੁਤਾਬਕ ਬੱਸ ‘ਚ ਫਸੇ ਲੋਕਾਂ ਨੂੰ ਕੱਢਣ ਲਈ ਇਕ ਕਰੇਨ ਮੌਕੇ ‘ਤੇ ਭੇਜੀ ਗਈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐਸ. ਜਗਨਮੋਹਨ ਰੈੱਡੀ ਦੇ ਦਫ਼ਤਰ ਵੱਲੋਂ ਜਾਰੀ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਜਾਰੀ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦੇ ਢੁੱਕਵੇਂ ਇਲਾਜ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ