ਮੋਗਾ ‘ਚ ਦਰਦਨਾਕ ਹਾਦਸਾ : ਬਲੈਰੋ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, ਔਰਤ ਦੀ ਮੌ.ਤ, ਪਿਓ-ਪੁੱਤ ਗੰਭੀਰ

0
867

ਮੋਗਾ, 22 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਮਾਣੂੰਕੇ ਕੋਲ ਮੋਟਰਸਾਈਕਲ ਅਤੇ ਬਲੈਰੋ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ। ਪੁੱਤਰ ਅਤੇ ਪਿਤਾ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ।

ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਸਾਡੇ ਕੋਲ ਹਾਦਸੇ ਦਾ ਮਾਮਲਾ ਆਇਆ ਹੈ, ਜਿਸ ਵਿਚ ਪਿੰਡ ਮਾਣੂੰਕੇ ਗਿੱਲ ਨੇੜੇ ਮੋਟਰਸਾਈਕਲ ਅਤੇ ਬਲੈਰੋ ਦੀ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਵਿਚੋਂ ਗੁਰਮੇਲ ਕੌਰ ਦੀ ਮੌਤ ਹੋ ਗਈ। ਉਸ ਦੇ ਲੜਕੇ ਪ੍ਰਨੀਤ ਸਿੰਘ ਅਤੇ ਉਸ ਦੇ ਪਤੀ ਹਰਮੇਲ ਕੌਰ ਦੀ ਹਾਲਤ ਨਾਜ਼ੁਕ ਦੇਖਦਿਆਂ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।