ਮੋਹਾਲੀ ‘ਚ ਦਰਦਨਾਕ ਹਾਦਸਾ : ਐਕਟਿਵਾ ਸਵਾਰ ਪਤੀ-ਪਤਨੀ ਨੂੰ ਟਿੱਪਰ ਨੇ ਮਾਰੀ ਟੱਕਰ, ਦੋਵਾਂ ਦੀ ਮੌ.ਤ

0
490

ਮੋਹਾਲੀ, 26 ਦਸੰਬਰ | ਮੋਹਾਲੀ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਅੱਜ ਭਿਆਨਕ ਹਾਦਸਾ ਵਾਪਰਿਆ। ਇਥੇ ਟਿੱਪਰ ਦੀ ਲਪੇਟ ਵਿਚ ਆਉਣ ਨਾਲ ਐਕਟਿਵਾ ਸਵਾਰ ਪਤੀ-ਪਤਨੀ ਦੀ ਜਾਨ ਚਲੀ ਗਈ। ਮ੍ਰਿਤਕਾਂ ਦੀ ਪਛਾਣ ਜੈਤੋ ਦੇ ਰਹਿਣ ਵਾਲੇ ਰਜਨੀਸ਼ ਕੁਮਾਰ ਤੇ ਉਸ ਦੀ ਪਤਨੀ ਦੇ ਰੂਪ ਵਿਚ ਹੋਈ ਹੈ, ਜੋ ਸੈਕਟਰ-63 ਵਿਚ ਕਰਿਆਨੇ ਦੀ ਦੁਕਾਨ ਕਰਦੇ ਸਨ।

ਪਤੀ-ਪਤਨੀ ਐਕਟਿਵਾ ਉੱਤੇ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਤਾਂ ਰਸਤੇ ਵਿਚ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਟਿੱਪਰ ਡਰਾਈਵਰ ਗੱਡੀ ਛੱਡ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ 50 ਸਾਲ ਦੇ ਰਾਕੇਸ਼ ਗੋਇਲ ਅਤੇ ਉਸ ਦੀ 48 ਸਾਲ ਦੀ ਪਤਨੀ ਕਰੀਬ 6 ਮਹੀਨੇ ਪਹਿਲਾਂ ਹੀ ਜੈਪੁਰ ਤੋਂ ਮੋਹਾਲੀ ਸ਼ਿਫਟ ਹੋਏ ਸਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਲਾਸ਼ਾਂ ਨੂੰ ਸਿਵਲ ਹਸਪਤਾਲ ਫੇਜ਼-6 ਵਿਚ ਰਖਵਾਇਆ ਗਿਆ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)